ਮਲੌਦ, 18 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਪਿੰਡ ਬੁਰਕੜਾ ਵਿਚ ਕਿਸਾਨਾਂ-ਮਜ਼ਦੂਰਾਂ ਵਲੋਂ ਮਿਲ ਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਪਿੰਡ ਪੱਧਰ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਜਗਤਾਰ ਸਿੰਘ ਨੂੰ ਇਕਾਈ ਪ੍ਰਧਾਨ, ਗੁਰਸੇਵਕ ਸਿੰਘ ਨੂੰ ਮੀਤ ਪ੍ਰਧਾਨ, ਕਮਲਜੀਤ ਸਿੰਘ ਨੂੰ ਖਜਾਨਚੀ ਚੁਣਿਆ ਗਿਆ ਜਦਕਿ ਹਰਪ੍ਰੀਤ ਸਿੰਘ, ਰਾਜਦੀਪ ਸਿੰਘ, ਕਰਮਜੀਤ ਸਿੰਘ, ਕਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸਾਹਿਬਜੋਤ ਸਿੰਘ ਆਦਿ ਮੈਂਬਰ ਚੁਣੇ ਗਏ | ਇਸ ਮੌਕੇ ਜਿਲ੍ਹਾ ਸਕੱਤਰ ਕਰਮਜੀਤ ਸਿੰਘ ਅਤੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੱਖੋਵਾਲ ਨੇ ਕਿਹਾ ਕਿ ਆਪਣੇ ਹੱਕਾਂ ਲਈ ਜਥੇਬੰਦ ਹੋਣਾ ਅਤੇ ਸੰਘਰਸ਼ ਕਰਨਾ ਅਤਿ ਜ਼ਰੂਰੀ ਹੈ ਅਤੇ ਪਿੰਡ ਪੱਧਰ 'ਤੇ ਇਕਾਈਆਂ ਦਾ ਗਠਨ ਕਰਕੇ ਜਥੇਬੰਦੀ ਨੂੰ ਕੇਂਦਰ ਤੱਕ ਸੰਘਰਸ਼ ਲਈ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਮੌਕੇ ਭਰਪੂਰ ਸਿੰਘ ਤਰੀਕੇ, ਜੱਗਾ ਸਿੰਘ ਤਰੀਕੇ, ਪ੍ਰਧਾਨ ਕੁਲਵੰਤ ਸਿੰਘ ਚੋਮੋ, ਅੰਮਿ੍ਤਪਾਲ ਸਿੰਘ ਚੋਮੋ, ਸਤਿਨਾਮ ਸਿੰਘ ਚੋਮੋ, ਭੁਪਿੰਦਰ ਸਿੰਘ ਦੌਲਤਪੁਰ ਆਦਿ ਆਗੂਆਂ ਤੋਂ ਇਲਾਵਾ ਪਿੰਡ ਬੁਰਕੜਾ ਤੋਂ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ |