ਮਲੌਦ, 18 ਫ਼ਰਵਰੀ (ਸਹਾਰਨ ਮਾਜਰਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਹੜੇ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਤਾਂ ਪੂਰਿਆਂ ਕੀਤਾ ਜਾ ਰਿਹਾ ਹੀ ਹੈ | ਪ੍ਰੰਤੂ ਵਾਅਦਿਆਂ ਤੋਂ ਵਾਧੂ ਜਿਹੜੀਆਂ ਮੰਗਾਂ ਜਨਤਾ ਦੀ ਮੰਗ ਵੀ ਨਹੀਂ ਸਨ ਉਨ੍ਹਾਂ ਨੂੰ ਵੀ ਸਮੇਂ ਦੀ ਲੋੜ ਸਮਝਦਿਆਂ ਖ਼ੁਦ ਹੀ ਪੂਰਾ ਕਰਨ ਲਈ ਸੁਹਿਰਦਤਾ ਨਾਲ ਰੋਲ ਨਿਭਾਇਆ ਜਾ ਰਿਹਾ ਹੈ | ਇਹ ਦਾਅਵਾ ਆਪ ਦੇ ਸੀਨੀਅਰ ਨੇਤਾ ਅਤੇ ਨਗਰ ਪੰਚਾਇਤ ਮਲੌਦ ਦੇ ਉੱਪ ਪ੍ਰਧਾਨ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨੇ ਕੀਤਾ | ਉਹ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸਮੁੱਚੇ ਪੰਜਾਬੀਆਂ ਨੂੰ ਦਿੱਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਬਾਰੇ ਖ਼ੁਸ਼ੀ ਸਾਂਝੀ ਕਰਦਿਆਂ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਹ ਸਹੂਲਤ ਹਰੇਕ ਵਰਗ ਦੇ ਮਰੀਜ਼ਾਂ ਅਤੇ ਪਰਿਵਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਲੌਦ ਦੇ ਸਾਰੇ ਵਾਰਡਾਂ ਵਿਚ ਮੁੱਖ ਮੰਤਰੀ ਸਿਹਤ ਕਾਰਡ ਬਣਾਏ ਜਾ ਰਹੇ ਹਨ |