ਸਿੱਧਵਾਂ ਬੇਟ, 18 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ. ਅੰਕੁਰ ਗੁਪਤਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਹੀਰਾ ਸਿੰਘ ਦੀ ਬਦਲੀ ਪੁਲਿਸ ਲਾਈਨ ਦੀ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਥਾਣਾ ਦਾਖਾ ਤੋਂ ਬਦਲ ਕੇ ਸਬ- ਇੰਸਪੈਕਟਰ ਹਮਰਾਜ ਸਿੰਘ ਚੀਮਾ ਨੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਪਹਿਲ ਦੇ ਅਧਾਰ 'ਤੇ ਸੁਣਵਾਈ ਹੋਵੇਗੀ ਅਤੇ ਉਨ੍ਹਾਂ ਦਾ ਹੱਲ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਜਲਦੀ ਇਨਸਾਫ਼ ਲੈਣ ਲਈ ਪੁਲਿਸ ਨੂੰ ਸੱਚੀ ਇਤਲਾਹ ਦਿੱਤੀ ਜਾਵੇ |