16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਥਾਣੇ ਅੰਦਰ ਨਿਹੰਗ ਸਿੰਘਾਂ ਵਲੋਂ ਕੀਤੀ ਕੁੱਟਮਾਰ ਵਿਚ ਦੂਜੀ ਧਿਰ ਦੇ 3 ਵਿਅਕਤੀ ਜ਼ਖ਼ਮੀ

ਅਜੀਤ ਡੈਸਕ 19-02-2026
ਮਾਛੀਵਾੜਾ ਸਾਹਿਬ, 18 ਫਰਵਰੀ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਸਥਾਨਕ ਥਾਣਾ ਵਿਖੇ ਨਿਹੰਗ ਸਿੰਘਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਦੂਜੀ ਧਿਰ 'ਤੇ ਕਿਰਪਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਤਿੰਨ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਪਿੰਡ ਭੱਟੀਆਂ ਦੇ ਵਾਸੀ ਰਵਿੰਦਰ ਸਿੰਘ ਉਰਫ਼ ਬਿੰਦਾ ਅਤੇ ਅਮਨਜੋਤ ਸਿੰਘ ਨੇ ਕੱਲ੍ਹ ਪਿੰਡ ਇਰਾਕ ਵਿਖੇ ਇੱਕ ਵਿਅਕਤੀ ਦੇ ਘਰ ਜਾ ਕੇ ਇੱਟਾਂ, ਰੋੜੇ ਮਾਰ ਕੇ ਹਮਲਾ ਕਰ ਦਿੱਤਾ | ਇਸ ਤੋਂ ਇਲਾਵਾ ਨਿਹੰਗ ਸਿੰਘ ਰਵਿੰਦਰ ਸਿੰਘ ਬਿੰਦਾ ਨੇ ਪਿੰਡ ਦੇ ਇਕ ਵਿਅਕਤੀ ਨਿਰਭੈ ਸਿੰਘ ਨੂੰ ਵੀ ਜ਼ਖ਼ਮੀ ਕੀਤਾ, ਜੋ ਕਿ ਹਸਪਤਾਲ ਵਿਚ ਇਲਾਜ ਅਧੀਨ ਹੈ | ਉਨ੍ਹਾਂ ਕਿਹਾ ਕਿ ਦੂਜੀ ਧਿਰ ਜਿਨ੍ਹਾਂ ਉੱਪਰ ਹਮਲਾ ਹੋਇਆ, ਉਹ ਮਾਛੀਵਾੜਾ ਥਾਣਾ ਵਿਖੇ ਸ਼ਿਕਾਇਤ ਦਰਜ ਕਰਵਾਉਣ ਆਏ ਹੋਏ ਸਨ ਕਿ ਨਿਹੰਗ ਸਿੰਘਾਂ ਨੇ ਕਿਰਪਾਨਾਂ ਕੱਢ ਕੇ ਇਨ੍ਹਾਂ ਉੱਪਰ ਹਮਲਾ ਕਰ ਦਿੱਤਾ | ਇਸ ਖ਼ੂਨੀ ਲੜਾਈ ਵਿਚ ਪਰਮਿੰਦਰ ਸਿੰਘ, ਕਮਲਜੀਤ ਸਿੰਘ ਅਤੇ ਤੇਜਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਦੋਵਾਂ ਧਿਰਾਂ ਵਿਚ ਲੜਾਈ ਦੀ ਵਜ੍ਹਾ ਰੰਜਸ਼ ਨਿਹੰਗ ਸਿੰਘ ਦਾ ਨੌਕਰ ਦੱਸਿਆ ਜਾ ਰਿਹਾ ਹੈ, ਜੋ ਕਿ ਦੂਜੀ ਧਿਰ ਕੋਲ ਨੌਕਰੀ ਕਰਨ ਲੱਗ ਪਿਆ | ਪੁਲਿਸ ਉਕਤ ਨਿਹੰਗ ਸਿੰਘਾਂ ਨੂੰ ਕਾਬੂ ਕਰ ਪਿਸਤੌਲ ਵੀ ਬਰਾਮਦ ਕਰ ਲਿਆ ਹੈ | ਡੀ. ਐੈੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੂੰ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਨਿਹੰਗ ਰਵਿੰਦਰ ਸਿੰਘ ਬਿੰਦਾ ਅਤੇ ਅਮਨਜੋਤ ਸਿੰਘ ਬਾਣੇ ਦੀ ਆੜ ਨਸ਼ਾ ਵੇਚਦੇ ਹਨ ਅਤੇ ਇਸ ਦਾ ਸੇਵਨ ਵੀ ਕਰਦੇ ਹਨ, ਜਿਨ੍ਹਾਂ ਵਲੋਂ ਨਾਜਾਇਜ਼ ਕਬਜਾ ਕਰ ਸੜਕ 'ਤੇ ਝੌਂਪੜੀ ਪਾਈ ਹੋਈ ਹੈ | ਉਕਤ ਨਿਹੰਗ ਸਿੰਘ ਲੋਕਾਂ ਨੂੰ ਪਿੰਡਾਂ ਵਿਚ ਜਾ ਕੇ ਡਰਾਉਂਦੇ ਤੇ ਧਮਕਾਉਂਦੇ ਹਨ, ਜਿਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਕੇਅਰਰਜ਼ ਡਾਇਰੈਕਟ ਡੇ ਸੈਂਟਰ 'ਚ ਵੈਲੇਨਟਾਈਨ ਡੇ ਮਨਾਇਆ ਅਗਲੀ ਖ਼ਬਰ ਪ੍ਰਸਿੱਧ ਉਦਯੋਗਪਤੀ ਸਿੰਗਲਾ ਭਰਾਵਾਂ ਨੂੰ ਲੰਡਨ ਵਿਖੇ ਭਾਰਤ ਦੇ ਡਿਪਟੀ ਹਾਈ ਕਮਿਸ਼ਨ ਕਾਰਤਿਕ ਪਾਂਡੇ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।