28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੈਬਨਿਟ ਮੰਤਰੀ ਮੁੰਡੀਆਂ ਦੇ ਹਲਕਾ ਸਾਹਨੇਵਾਲ ਦੇ ਸਕੂਲ ਵਿਚ 1 ਅਧਿਆਪਕ 200 ਬੱਚਿਆਂ ਨੂੰ ਪੜ੍ਹਾ ਰਿਹਾ-ਜਲਦ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਜਾਵੇਗੀ-ਸਿੱਖਿਆ ਮੰਤਰੀ

ਅਜੀਤ ਡੈਸਕ 20-02-2026
ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਪ੍ਰਤਾਪਗੜ੍ਹ ਦੇ ਸਰਕਾਰੀ ਸਕੂਲਾਂ ਵਿਚ 200 ਦੇ ਕਰੀਬ ਬੱਚਿਆਂ ਨੂੰ ਸਿਰਫ਼ ਇਕ ਹੀ ਅਧਿਆਪਕ ਪੜ੍ਹਾ ਰਿਹਾ ਹੈ | ਜਾਣਕਾਰੀ ਅਨੁਸਾਰ ਇਹ ਸਕੂਲ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਪੰਜਵੀਂ ਤੱਕ ਹੈ | ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਸਾਰਿਆਂ ਵਿਸ਼ਿਆਂ 'ਤੇ 7 ਕਲਾਸਾਂ ਨੂੰ ਇੱਕ ਅਧਿਆਪਕ ਕਿਵੇਂ ਪੜ੍ਹਾਏਗਾ ਜੋ ਕਿ ਅਸੰਭਵ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਕੂਲ ਅਧਿਆਪਕਾ ਨੇ ਦੱਸਿਆ ਕਿ ਉਹ 2 ਕਮਰਿਆਂ ਵਿਚ 1-1 ਘੰਟਾ ਲਗਾ ਕੇ ਕਲਾਸਾਂ ਨੂੰ ਪੜ੍ਹਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਿਡ ਡੇ ਮੀਲ, ਇਮਾਰਤ ਦਾ ਕੰਮ, ਸਫ਼ਾਈ ਅਤੇ ਹੋਰ ਦਫ਼ਤਰੀ ਕੰਮ ਵੀ ਸਾਡੇ 'ਤੇ ਥੋਪੇ ਹੋਏ ਹਨ | ਪ੍ਰਾਇਮਰੀ ਸਕੂਲ ਨਾਲ ਸਥਿਤ ਮਿਡਲ ਸਕੂਲ ਵਿਚ ਅਧਿਆਪਕਾਂ ਦੀ ਘਾਟ ਦੇਖਣ ਨੂੰ ਮਿਲੀ, ਜਿਸ ਵਿਚ 37 ਵਿਦਿਆਰਥੀਆਂ ਨੂੰ ਇੱਕ ਅਧਿਆਪਕ ਪੜ੍ਹਾ ਰਿਹਾ ਹੈ | ਇੱਥੇ ਇਹ ਗੱਲ ਵੀ ਸਾਹਮਣੇ ਆਈ ਕਿ ਸਾਇੰਸ ਅਧਿਆਪਕ ਛੇਵੀਂ, ਸੱਤਵੀਂ ਤੇ ਅੱਠਵੀਂ ਦੇ ਸਾਰੇ ਵਿਸ਼ੇ ਕਿਵੇਂ ਪੜ੍ਹਾ ਰਿਹਾ ਹੈ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ਵਿਚ ਲਿਆਂਦਾ ਕਿ ਬਲਾਕ ਦੇ ਅਜਿਹੇ 13 ਸਕੂਲ ਹਨ, ਜਿੱਥੇ ਕੇਵਲ ਇੱਕ ਹੀ ਅਧਿਆਪਕ ਹੈ | ਜਦਕਿ ਹਲਕਾ ਸਾਹਨੇਵਾਲ ਦੇ ਸਕੂਲਾਂ ਵਿਚ ਵੀ ਅਧਿਆਪਕਾਂ ਦੀ ਵੱਡੀ ਘਾਟ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਸਮੱਸਿਆ ਦਾ ਹੱਲ ਕਰ ਲਿਆ ਜਾਵੇਗਾ ਅਤੇ ਜਿੱਥੇ ਅਧਿਆਪਕਾਂ ਦੀ ਘਾਟ ਹੈ, ਉੱਥੇ ਨਵੇਂ ਅਧਿਆਪਕ ਤਾਇਨਾਤ ਕੀਤੇ ਜਾਣਗੇ | ਬਲਾਕ ਸਿੱਖਿਆ ਅਧਿਕਾਰੀ ਰਾਮ ਕੁਮਾਰ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਅਧੀਨ ਉਨ੍ਹਾਂ ਕੋਲ 21 ਸਕੂਲ ਆਉਂਦੇ ਹਨ, ਜਿਨ੍ਹਾਂ ਵਿਚ 2300 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ | ਉਨ੍ਹਾਂ ਕਿਹਾ ਕਿ 21 ਸਕੂਲਾਂ ਵਿਚ ਕੁੱਲ 31 ਅਧਿਆਪਕ ਹਨ, ਜਿਨ੍ਹਾਂ 'ਚੋਂ 12 ਸਕੂਲ ਅਜਿਹੇ ਹਨ ਜਿਨ੍ਹਾਂ ਵਿਚ 1-1 ਅਧਿਆਪਕ ਤਾਇਨਾਤ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਬਾਰੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖ ਕੇ ਭੇਜਿਆ ਹੈ |
ਪਿਛਲੀ ਖ਼ਬਰ ਸਰਕਾਰੀ ਕਾਲਜ ਰਾੜਾ ਸਾਹਿਬ ਵਿਖੇ ਸਾਲਾਨਾ ਖੇਡ ਸਮਾਗਮ ਸ਼ਾਨੋ ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਭਵਨ ਰਕਬਾ 'ਚ 'ਰਿਸ਼ਤਿਆਂ ਦਾ ਸਤਿਕਾਰ' ਵਿਸ਼ੇ 'ਤੇ ਵਿਚਾਰ ਗੋਸ਼ਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।