ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਖ਼ੂਨਦਾਨ ਕੈਂਪ ਰਾਹੋਂ ਰੋਡ 'ਤੇ ਪੈਂਦੇ ਪਿੰਡ ਝੜੌਦੀ ਵਿਖੇ 21 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵ. ਗਿਆਨ ਕੌਰ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਾਹਿਰ ਡਾਕਟਰਾਂ ਮਰੀਜ਼ਾਂ ਦੀ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਜਾਂਚ ਕਰਨਗੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |