25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 20-02-2026
ਮਾਛੀਵਾੜਾ ਸਾਹਿਬ, 19 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਦੇ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਫੱਗਣ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਢਾਡੀ ਤੇ ਰਾਗੀ ਜਥਿਆਂ ਵਲੋਂ ਗੁਰੂ ਘਰ ਦਾ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਸੁਖਵੀਰ ਸਿੰਘ, ਹਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਕਥਾਵਾਚਕ ਇਕਨਾਮ ਸਿੰਘ ਵਲੋਂ ਗੁਰੂ ਸਾਹਿਬ ਦੀਆਂ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ | ਇਸ ਮੌਕੇ ਬਾਬਾ ਮੋਹਣ ਸਿੰਘ, ਸੁਖਵੰਤ ਸਿੰਘ, ਗੁਰਜੀਤ ਸਿੰਘ, ਜਸਪਿੰਦਰ ਸਿੰਘ, ਅਮਰਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਸਾਲਾਨਾ ਜੋੜ ਮੇਲੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਾਛੀਵਾੜਾ ਬਲਾਕ ਤੋਂ ਸ਼੍ਰੋਮਣੀ ਅਕਾਲੀ ਦੇ ਗੁਰਵਿੰਦਰ ਕੌਰ ਬਲਾਕ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।