20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਯੂਥ ਅਕਾਲੀ ਦਲ ਸ਼ਹਿਰੀ ਦੇ ਪਰਮਵੀਰ ਸਿੰਘ ਪ੍ਰਧਾਨ ਬਣੇ

ਅਜੀਤ ਡੈਸਕ 24-02-2026
ਮਾਛੀਵਾੜਾ ਸਾਹਿਬ, 23 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਕਈ ਪਰਿਵਾਰ ਪਾਰਟੀ 'ਚ ਸ਼ਾਮਲ ਹੋਏ | ਜ਼ਿਲ੍ਹਾ ਪ੍ਰਧਾਨ ਤੇ ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਪਾਰਟੀ 'ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ਦੇ ਯਤਨਾਂ ਸਦਕਾ ਅੱਜ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ | ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਹਰਿੰਦਰ ਸਿੰਘ ਪੱਪੀ, ਸਾਬਕਾ ਕੌਂਸਲਰ ਮਨਜੀਤ ਮੱਕੜ, ਜਗਦੀਪ ਸਿੰਘ ਝੱਜ, ਉਪਜਿੰਦਰ ਸਿੰਘ ਅÏਜਲਾ ਵੀ ਹਾਜ਼ਰ ਸਨ | ਪਰਮਜੀਤ ਢਿੱਲੋਂ ਨੇ ਕਿਹਾ ਕਿ ਅੱਜ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹਨ | ਉਨ੍ਹਾਂ ਕਿਹਾ ਕਿ 1 ਮਾਰਚ ਨੂੰ ਹਲਕਾ ਸਮਰਾਲਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਤੋਂ ਇਲਾਵਾ ਪਰਮਵੀਰ ਸਿੰਘ ਨੂੰ ਮਾਛੀਵਾੜਾ ਸਾਹਿਬ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਵੀ ਲਗਾਇਆ ਗਿਆ ਅਤੇ ਉਸ ਦੀ ਰੈਲੀ ਦੀ ਸਫਲਤਾ ਲਈ ਡਿਊਟੀ ਵੀ ਲਗਾਈ ਗਈ |
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਪਿੰਡ ਬਾਦਲ ਵਿਖੇ ਸੁਖਬੀਰ ਨੂੰ ਮਿਲੇ ਅਗਲੀ ਖ਼ਬਰ ਖੰਨਾ ਦੇ ਡਾ. ਸ਼ਾਇਨੀ ਅਗਰਵਾਲ ਅਤੇ ਡਾ. ਜਨਪ੍ਰੀਤ ਸਿੰਘ ਐਸ. ਐਮ. ਓ. ਬਣੇ, ਸਿਹਤ ਵਿਭਾਗ ਵਲੋਂ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।