15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਮਰਾਲਾ ਬਲਾਕ ਸੰਮਤੀ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਹੋਈ

ਅਜੀਤ ਡੈਸਕ 06-03-2026
ਸਮਰਾਲਾ, 5 ਮਾਰਚ (ਗੋਪਾਲ ਸੋਫਤ)-ਬਲਾਕ ਸੰਮਤੀ ਸਮਰਾਲਾ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਈ ਚੋਣ ਵਿਚ ਆਮ ਆਦਮੀ ਪਾਰਟੀ ਦੇ ਹਰਪ੍ਰੀਤ ਕੌਰ ਉਟਾਲ ਚੇਅਰਮੈਨ ਅਤੇ ਰਣਜੋਤ ਸਿੰਘ ਚੁਣੇ ਗਏ ਵਾਈਸ ਚੇਅਰਮੈਨ ਚੁਣੇ ਗਏ ਹਨ | ਇਸ ਮੌਕੇ 'ਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਮੋਹਿਤ ਕੁੰਦਰਾ ਪ੍ਰਧਾਨ ਨਗਰ ਪੰਚਾਇਤ ਮਾਛੀਵਾੜਾ ਅਤੇ ਮੰਗਤ ਰਾਏ ਮਾਲਵਾ ਆਦੀ ਵੀ ਹਾਜ਼ਰ ਸਨ | ਵਿਧਾਇਕ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਵਿਚ ਬਲਾਕ ਸੰਮਤੀ ਦੇ ਬਹੁਤ ਸਾਰੇ ਕੰਮ ਰੁਕੇ ਹੋਏ ਸਨ ਜੋ ਸਾਡੀ ਅੱਜ ਨਵੀਂ ਚੁਣੀ ਟੀਮ ਨੇਪਰੇ ਚਾੜੇ੍ਹਗੀ ਅਤੇ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ |
ਨਵੇਂ ਚੁਣੇ ਚੇਅਰਮੈਨ ਹਰਪ੍ਰੀਤ ਕੌਰ ਉਟਾਲ ਅਤੇ ਰਣਜੋਤ ਸਿੰਘ ਵਾਈਸ ਚੇਅਰਮੈਨ ਨੇ ਇਸ ਮੌਕੇ 'ਤੇ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਸਮੇਤ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਜ਼ਿੰਮੇ ਲਗਾਈ ਹਰ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ | ਅੱਜ ਹੋਈ ਇਸ ਚੋਣ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਚੁਣੇ ਮੈਂਬਰ ਗੈਰ ਹਾਜ਼ਰ ਰਹੇ | ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੈਂਬਰਾਂ ਨੇ ਰੋਸ ਵਜੋਂ ਇਸ ਚੋਣ ਮੀਟਿੰਗ ਦਾ ਬਾਈਕਾਟ ਕੀਤਾ ਹੈ |
ਪਿਛਲੀ ਖ਼ਬਰ ਹਿਊਮਨ ਪੈਪੀਲੋਮਾ ਵਾਇਰਸ (ਐਚ. ਆਈ. ਵੀ.) ਵੈਕਸੀਨ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਪਿ੍ਤਪਾਲ ਸਿੰਘ ਝੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।