15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਗੁਰਦੁਆਰਾ ਅਕਾਲ ਸਹਾਏ ਪਾਤਿਸ਼ਾਹੀ 6ਵੀਂ ਪਿੰਡ ਰਾੜਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 06-03-2026
ਰਾੜਾ ਸਾਹਿਬ, 5 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਖ਼ਾਲਸਾਈ ਪੰਥ ਦੇ ਜਾਹੋ ਜਲਾਲਾ ਤੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਤੇ ਜੋੜ ਮੇਲਾ ਹੋਲਾ ਮਹੱਲਾ ਸੰਬੰਧੀ ਇਤਿਹਾਸਿਕ ਗੁ. ਅਕਾਲ ਸਹਾਏ ਪਾਤਸ਼ਾਹੀ 6ਵੀਂ ਪਿੰਡ ਰਾੜਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਸਮੇਂ ਸਜਾਏ ਗਏ ਖੁੱਲੇ੍ਹ ਪੰਡਾਲਾਂ ਅੰਦਰ ਵੱਡੀ ਗਿਣਤੀ ਵਿੱਚ ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ | ਉਪਰੰਤ ਦੂਸਰੇ ਦਿਨ ਗੁ. ਸਾਹਿਬ ਤੋਂ ਹੋਲੇ-ਮਹੱਲੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਪਹੰੁਚਣ 'ਤੇ ਨਗਰ ਕੀਰਤਨ ਦਾ ਗੁਰਦੁਆਰਾ ਸਾਹਿਬ ਵਲੋਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ ਸਿੰਘ ਦੀ ਅਗਵਾਈ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ | ਸੰਗਤਾਂ ਨੂੰ ਪੰਥ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜਥਿਆਂ ਵੱਲੋਂ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਨਿਰਮਲ ਸਿੰਘ, ਸਰਪੰਚ ਦਵਿੰਦਰ ਸਿੰਘ ਗਰਚਾ, ਸਰਪੰਚ ਜਗਜੀਤ ਸਿੰਘ ਜੱਗੀ, ਹਰਤਾਜ ਸਿੰਘ, ਜਗਵੀਰ ਸਿੰਘ ਰਾੜਾ, ਗੁਰਦੀਪ ਸਿੰਘ ਦੀਪਾ, ਕਬੀਰ ਸਿੰਘ, ਫਰੀਦ ਸਿੰਘ, ਭਾਈ ਕੁਲਵਿੰਦਰ ਸਿੰਘ, ਚਤਰ ਸਿੰਘ ਲਾਲੀ, ਪੰਡਿਤ ਪੱਪੂ, ਸਮਸ਼ੇਰ ਸਿੰਘ ਮਾਨ, ਬਲਜਿੰਦਰ ਸਿੰਘ ਆੜਤੀ, ਜਰਨੈਲ ਸਿੰਘ ਮਾਸਟਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਗ਼ਜ਼ਲਗੋ ਐੱਸ. ਨਸੀਮ 'ਪੰਜਵੇਂ ਗੁਰਚਰਨ ਰਾਮਪੁਰੀ ਪੁਰਸਕਾਰ' ਨਾਲ ਸਨਮਾਨਿਤ ਅਗਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਪਿੰਡ ਕਟਾਹਰੀ ਵਿਖੇ ਪਹੰੁਚ ਕੇ ਸਰਪੰਚ ਮਨਦੀਪ ਸਿੰਘ ਤੇ ਹਰਦੀਪ ਸਿੰਘ ਨਾਲ ਕੀਤਾ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।