14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਖੰਨਾ ਦੇ ਐੱਸ. ਐੱਸ. ਪੀ. ਵਲੋਂ ਸਦਰ ਥਾਣੇ ਦੇ ਐੱਸ. ਐੱਚ. ਓ. ਸਤਨਾਮ ਸਿੰਘ ਸਨਮਾਨਿਤ

ਅਜੀਤ ਡੈਸਕ 06-03-2026
ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਦਰਪਨ ਆਹਲੂਵਾਲੀਆ ਵੱਲੋਂ ਸਦਰ ਥਾਣੇ ਵਿੱਚ ਤੈਨਾਤ ਐੱਸ. ਐਚ. ਓ. ਸਤਨਾਮ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਇਮਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਡੀ. ਜੀ. ਪੀ. ਕਮੇੰਡੇਸ਼ਨ ਡਿਸਕ, ਸੀ. ਸੀ.-1 ਸਰਟੀਫਿਕੇਟ ਅਤੇ ਨਕਦ ਇਨਾਮ ਪ੍ਰਦਾਨ ਕੀਤਾ ਗਿਆ | ਐੱਸ. ਐੱਸ. ਪੀ. ਨੇ ਕਿਹਾ ਕਿ ਐੱਸ. ਐੱਚ. ਓ. ਸਤਨਾਮ ਸਿੰਘ ਨੇ ਡਿਊਟੀ ਦੌਰਾਨ ਪ੍ਰਭਾਵਸ਼ਾਲੀ ਕਾਰਵਾਈ ਕਰਦੇ ਹੋਏ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੀ ਲਗਨ ਤੇ ਨਿਸ਼ਠਾ ਹੋਰ ਅਧਿਕਾਰੀਆਂ ਲਈ ਪੇ੍ਰਰਨਾ ਹੈ | ਇਸ ਮੌਕੇ ਉੱਚ ਅਧਿਕਾਰੀਆਂ ਨੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਕਰਨ ਦੀ ਉਮੀਦ ਹੈ |
ਪਿਛਲੀ ਖ਼ਬਰ ਐਸ. ਐਸ. ਪੀ. ਡਾ. ਆਹਲੂਵਾਲੀਆ ਨੇ ਸਬ-ਇੰਸਪੈਕਟਰ ਬਣੇ ਅਵਤਾਰ ਸਿੰਘ ਨੂੰ ਸਟਾਰ ਲਗਾਇਆ ਅਗਲੀ ਖ਼ਬਰ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੂੰ ਜੈਪੁਰ ਦਾ ਟੂਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।