14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

10 ਦੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ- ਕੋਟ ਪਨੈਚ, ਕੋਟ ਸੇਖੋਂ

ਅਜੀਤ ਡੈਸਕ 06-03-2026
ਬੀਜਾ, 5 ਮਾਰਚ (ਅਵਤਾਰ ਸਿੰਘ ਜੰਟੀ ਮਾਨ)-ਖੰਨਾ ਮੰਡੀ ਵਿਖੇ 10 ਮਾਰਚ ਨੂੰ ਪੰਜਾਬ ਬਚਾਓ ਦੇ ਨਾਅਰੇ ਹੇਠ ਹੋਣ ਜਾ ਰਹੀ ਰੈਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਲਾਮਬੰਦੀ ਸ਼ੁਰੂ ਕੀਤੀ ਹੈ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸੀਨੀਅਰ ਲੀਡਰਸ਼ਿੱਪ ਸਮੇਤ ਹੋਰ ਦਿੱਗਜ ਨੇਤਾ ਸੰਬੋਧਨ ਕਰਨਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਯੂਥ ਆਗੂ ਰਜਿੰਦਰ ਸਿੰਘ ਕੋਟ ਪਨੈਚ, ਆੜ੍ਹਤੀਆਂ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਨੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਖੰਨਾ ਦੇ ਅਕਾਲੀ ਦਲ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅਕਾਲੀ ਦਲ ਦੀ ਰੈਲੀ ਨੂੰ ਕਾਮਯਾਬ ਕਰਨ ਲਈ ਬੀਜਾ ਲਾ ਕੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਅਕਾਲੀ ਦਲ ਦੀ ਰੈਲੀ ਵਿੱਚ ਵੱਧ ਤੋਂ ਵੱਧ ਚੜ ਕੇ ਹਿੱਸਾ ਲੈਣ ਲਈ ਲੋਕਾਂ ਨੂੰ ਲਾਹੇਬੰਦ ਕੀਤਾ ਜਾ ਰਿਹਾ | ਆਗੂਆਂ ਨੇ ਕਿਹਾ ਕਿ ਵਰਕਰਾਂ ਵੱਲੋਂ ਪਿੰਡ ਪਿੰਡ ਜਾ ਕੇ 10 ਮਾਰਚ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ | ਵਰਕਰ ਹਾਜ਼ਰ ਸਨ | ਇਹਨਾਂ ਆਗੂਆਂ ਨੇ ਕਿਹਾ ਕਿ 10 ਮਾਰਚ ਨੂੰ ਅਕਾਲੀ ਦਲ ਦੀ ਹੋ ਰਹੀ ਰੈਲੀ ਇਸ ਵਾਰ ਇਤਿਹਾਸਕ ਹੋਵੇਗੀ |
ਪਿਛਲੀ ਖ਼ਬਰ ਵਿਧਾਇਕ ਇਯਾਲੀ ਨਾਲ ਹਲਕਾ ਦਾਖਾ ਦੇ ਵਰਕਰ ਚੱਟਾਨ ਵਾਂਗ ਖੜੇ੍ਹ ਹਨ- ਭੰਗੂ ਅਗਲੀ ਖ਼ਬਰ ਐਸ. ਐਸ. ਪੀ. ਡਾ. ਆਹਲੂਵਾਲੀਆ ਨੇ ਸਬ-ਇੰਸਪੈਕਟਰ ਬਣੇ ਅਵਤਾਰ ਸਿੰਘ ਨੂੰ ਸਟਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।