12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਸਰਕਾਰ ਦਾ ਬਜਟ ਮੁਲਾਜ਼ਮ ਵਰਗ ਲਈ ਖੋਖਲਾ ਸਾਬਤ ਹੋਇਆ- ਖੱਟੜਾ

ਅਜੀਤ ਡੈਸਕ 09-03-2026
ਦੋਰਾਹਾ, 8 ਮਾਰਚ (ਮਨਜੀਤ ਸਿੰਘ ਗਿੱਲ)-ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਮੁਲਾਜ਼ਮਾਂ ਪ੍ਰਤੀ ਨਿਰਾਸ਼ਾ ਵਾਲਾ ਸਾਬਤ ਹੋਇਆ ਹੈ, ਜਿਸ ਵਿਚ ਪੰਜਾਬ ਦੇ ਮੁਲਾਜ਼ਮਾਂ ਲਈ ਕੁੱਝ ਵੀ ਨਜ਼ਰ ਨਹੀਂ ਆਉਂਦਾ | ਖੱਟੜਾ ਨੇ ਕਿਹਾ ਕਿ ਖ਼ਾਸ ਕਰ ਕੇ ਸਰਕਾਰੀ ਕਰਮਚਾਰੀਆਂ ਨੂੰ ਇਸ ਬਜਟ ਤੋਂ ਕਾਫ਼ੀ ਉਮੀਦਾਂ ਸਨ | ਕਿਉਂਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਦੇਣ ਸਬੰਧੀ ਅਤੇ ਹੋਰ ਵੱਡੇ ਵੱਡੇ ਵਾਅਦੇ ਕੀਤੇ ਸਨ | ਪਰ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ | ਸਰਕਾਰੀ ਕਰਮਚਾਰੀਆਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਕੀਤਾ ਗਿਆ ਹੈ, ਜਦੋਂ ਕਿ ਸਰਕਾਰੀ ਕਰਮਚਾਰੀਆਂ ਨੇ ਇਸ ਬਦਲਾਅ ਨੂੰ ਲਿਆਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ |
ਪਿਛਲੀ ਖ਼ਬਰ ਗੁਆਂਢੀ ਨੂੰ ਗੋਲੀਆਂ ਚਲਾ ਕੇ ਜ਼ਖਮੀ ਕਰਨ ਵਾਲੇ ਕਥਿਤ ਦੋਸ਼ੀ ਪੁਲਿਸ ਵਲੋਂ ਕਾਬੂ ਅਗਲੀ ਖ਼ਬਰ ਲੋਕਾਂ ਤੇ ਮਿੱਟੀ ਨਾਲ ਨੇੜੇ ਤੋਂ ਜੁੜੇ ਇਨਸਾਨ 'ਪਿ੍ਥੀਪਾਲ ਸਿੰਘ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।