12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰੀ ਸਨਮਾਨਾਂ ਨਾਲ ਹੋਇਆ ਫ਼ੌਜੀ ਰਾਜਵਿੰਦਰ ਸਿੰਘ ਦਾ ਅੰਤਿਮ ਸੰਸਕਾਰ

ਅਜੀਤ ਡੈਸਕ 09-03-2026
ਮਾਛੀਵਾੜਾ ਸਾਹਿਬ, 8 ਮਾਰਚ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਦਿਨੀਂ ਰਾਜਸਥਾਨ ਦੇ ਜੈਸਲਮੇਰ ਵਿਖੇ ਸੜਕ ਹਾਦਸੇ ਦੌਰਾਨ ਸ਼ਹੀਦ ਹੋਏ ਪਿੰਡ ਸਲਾਣਾ ਬੇਟ ਦੇ ਵਾਸੀ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ ਦੀ ਮਿ੍ਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੁੱਜੀ | ਮਿ੍ਤਕ ਫ਼ੌਜੀ ਰਾਜਵਿੰਦਰ ਸਿੰਘ ਦੀ ਲਾਸ਼ ਪਿੰਡ ਪੁੱਜਣ 'ਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ | ਸਵ. ਫ਼ੌਜੀ ਦੀ ਮਿ੍ਤਕ ਦੇਹ ਲੈ ਕੇ ਆਏ ਸਾਥੀਆਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਹੀ ਨੇਕ ਸੁਭਾਅ ਦਾ ਮਾਲਕ ਸੀ ਜੋ ਆਪਣੀ ਡਿਊਟੀ ਲਈ ਹਮੇਸ਼ਾ ਤਤਪਰ ਰਹਿੰਦਾ ਸੀ | ਫ਼ੌਜੀ ਸਾਥੀਆਂ ਵਲੋਂ ਰਾਜਵਿੰਦਰ ਸਿੰਘ ਨੂੰ ਸਲਾਮੀ ਦਿੱਤੀ ਗਈ | ਇਸ ਤੋਂ ਇਲਾਵਾ ਸ਼ਹੀਦ ਦੀ ਪਤਨੀ ਨੇ ਆਪਣੇ ਪਤੀ ਨੂੰ ਸਲੂਟ ਮਾਰ ਕੇ ਅੰਤਿਮ ਵਿਦਾਇਗੀ ਦਿੱਤੀ ਤੇ 11 ਸਾਲਾ ਉਸ ਦੇ ਵੱਡੇ ਪੁੱਤਰ ਨੇ ਚਿਖਾ ਨੂੰ ਅਗਨੀ ਦਿਖਾਈ ਤਾਂ ਮਾਹੌਲ ਬਹੁਤ ਭਾਵੁਕ ਹੋ ਗਿਆ | ਪ੍ਰਸ਼ਾਸਨ ਵਲੋਂ ਤਹਿਸੀਲਦਾਰ ਸਮਰਾਲਾ ਪੁੱਜੇ ਤੇ ਉਨ੍ਹਾਂ ਨੇ ਵੀ ਸਵ. ਫ਼ੌਜੀ ਰਾਜਵਿੰਦਰ ਸਿੰਘ ਦੀ ਮਿ੍ਤਕ ਦੇਹ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਇਸ ਮੌਕੇ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੀ ਸਵ. ਰਾਜਵਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪੁੱਜੇ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਤੇ ਫ਼ੌਜ ਦੇ ਉੱਚ ਅਧਿਕਾਰੀ ਪਰਿਵਾਰ ਵਿਚ ਸ਼ਾਮਲ ਬਜ਼ੁਰਗ ਮਾਤਾ, ਪਤਨੀ ਤੇ ਛੋਟੇ-ਛੋਟੇ ਬੱਚਿਆਂ ਦੀ ਵੱਧ ਤੋਂ ਵੱਧ ਸਹਾਇਤਾ ਕਰੇ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਨਾ ਦੇ ਕੇ ਕੀਤਾ ਧੋਖਾ- ਮੰਡਿਆਲਾ ਅਗਲੀ ਖ਼ਬਰ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਪਿੰ੍ਰਸੀਪਲ ਬਿੰਦੂ ਸੂਦ ਸੇਵਾ-ਮੁਕਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।