14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਘੁਡਾਣੀ ਕਲਾਂ ਵਿਖੇ ਚੱਲ ਰਹੇ ਸਮਾਗਮ ਸਮਾਪਤ

ਅਜੀਤ ਡੈਸਕ 09-03-2026
ਰਾੜਾ ਸਾਹਿਬ, 8 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਘੁਡਾਣੀ ਕਲ੍ਹਾਂ ਆਉਣ 'ਤੇ ਗੁ. ਸ਼੍ਰੀ ਦਮਦਮਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ. ਭਰਾਵਾਂ ਦੇ ਸਾਂਝੇ ਸਹਿਯੋਗ ਸਦਕਾ ਗੁ. ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਅੱਜ ਸਮਾਪਤੀ ਦੌਰਾਨ ਅੰਮਿ੍ਤ ਵੇਲੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਜਦਕਿ ਭੋਗ ਤੋਂ ਉਪਰੰਤ ਬਾਬਾ ਸੁਖਦੇਵ ਸਿੰਘ ਮਕਸੂਦੜਾ ਵੱਲੋਂ ਜਥੇ ਸਮੇਤ ਕੀਰਤਨ ਵਿਖਿਆਨ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਸ਼ਪਿੰਦਰ ਸਿੰਘ ਛੱਜੂ ਬਾਬਾ, ਕੁਲਵੀਰ ਸਿੰਘ, ਸਵਰਨ ਸਿੰਘ ਟੈਂਗੀ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਾਬਕਾ ਸਰਪੰਚ ਹਰਿੰਦਰਪਾਲ ਸਿੰਘ, ਸਾਬਕਾ ਸਰਪੰਚ ਗੁਰਮੁਖ ਸਿੰਘ, ਪਿ੍ਤਪਾਲ ਸਿੰਘ, ਰਣਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਛੱਜਵੀਰ ਸਿੰਘ, ਕੇਵਲ ਸੇਖੋਂ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਵਲੋਂ 25ਵਾਂ ਵਿਸ਼ਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਕੇ. ਡੀ. ਵੈਦ ਨੇ ਪੰਜਾਬ ਸਰਕਾਰ ਵਲੋਂ ਪੇਸ਼ ਬਜਟ ਨੂੰ ਪੂਰਨ ਤੌਰ 'ਤੇ ਬੋਗਸ ਕਰਾਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।