14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸੰਦੀਪ ਸਿੰਘ ਰੁਪਾਲੋਂ ਨੂੰ ਹਲਕਾ ਇੰਚਾਰਜ ਲੱਗਣ 'ਤੇ ਵਰਕਰਾਂ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 09-03-2026
ਪਾਇਲ, 8 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿੱਚ ਬਣੇ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਰੁਪਾਲੋਂ ਨੂੰ ਵਿਧਾਨ ਸਭਾ ਹਲਕਾ ਪਾਇਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਨਿਯੁਕਤੀ ਦੇ ਨਾਲ ਪੂਰੇ ਹਲਕੇ ਦੇ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅੱਜ ਪਾਰਟੀ ਦੇ ਮੁੱਖ ਦਫ਼ਤਰ ਪਾਇਲ ਵਿਖੇ ਪਾਰਟੀ ਦੇ ਵਰਕਰਾਂ ਵੱਲੋਂ ਬਾਬਾ ਦਲਜੀਤ ਸਿੰਘ ਸੋਢੀ ਦੀ ਅਗਵਾਈ ਦੇ ਵਿੱਚ ਲੱਡੂ ਵੰਡੇ ਗਏ | ਸੰਦੀਪ ਸਿੰਘ ਰੁਪਾਲੋਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਰਕਰਾਂ ਨੇ ਕਿਹਾ ਕਿ ਪਾਰਟੀ ਨੇ ਬਹੁਤ ਵੱਡਾ ਮਾਣ ਸਾਡੀ ਝੋਲੀ ਵਿੱਚ ਪਾਇਆ ਗਿਆ ਹੈ | ਅਸੀਂ ਸਾਰੇ ਰਲ ਮਿਲ ਕੇ ਪਾਰਟੀ ਦੀ ਵਿਚਾਰਧਾਰਾ ਅਤੇ ਪਾਰਟੀ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਾਵਾਂਗੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਪਾਇਲ, ਦਰਸ਼ਨ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਪੁੱਤ ਸਿੰਘ ਮਦਨੀਪੁਰ, ਰਿੰਦਰ ਸਿੰਘ ਬੇਰਕਲਾਂ, ਰਣਧੀਰ ਸਿੰਘ, ਜਗਦੀਪ ਸਿੰਘ ਘਣਗਸ, ਰਾਜ ਕੋਮਲ ਸਿੰਘ ਜੰਡਾਲੀ, ਪ੍ਰਗਟ ਸਿੰਘ ਰੱਬੋ, ਗੁਰਪ੍ਰੀਤ ਸਿੰਘ ਬੋਵਾਣੀ, ਮੰਗਲ ਸਿੰਘ ਭੱਠਲ, ਗੁਰਪ੍ਰੀਤ ਸਿੰਘ ਰਾਜਗੜ੍ਹ, ਮਨਪ੍ਰੀਤ ਸਿੰਘ ਮਹਿੰਦੀਪੁਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਨੇ ਬਜਟ ਵਿਚ ਮੁਲਾਜ਼ਮ ਵਰਗ ਨੂੰ ਮੁੜ ਕੀਤਾ ਅਣਗੌਲਿਆ-ਬਿਲਗਾ/ਚੀਮਾ ਅਗਲੀ ਖ਼ਬਰ ਵਕੀਲਾਂ ਵਲੋਂ ਪੰਜਾਬ ਸਰਕਾਰ ਦੇ ਫ਼ੈਸਲੇ ਉੱਪਰ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।