14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪਿੰਡ ਮੱਲ ਮਾਜਰਾ ਵਿਖੇ ਅਨੇਕਾਂ ਨੌਜਵਾਨ ਪਰਿਵਾਰਾਂ ਸਮੇਤ ਸ਼੍ਰੋ. ਅ. ਦਲ 'ਚ ਹੋਏ ਸ਼ਾਮਿਲ ਅਕਾਲੀ ਦਲ 'ਚ ਯੂਥ ਦਾ ਆਧਾਰ ਦਿਨ ਪ੍ਰਤੀ ਦਿਨ ਵੱਧ ਰਿਹਾ-ਪਰਮਜੀਤ ਢਿੱਲੋਂ

ਅਜੀਤ ਡੈਸਕ 09-03-2026
ਸਮਰਾਲਾ, 8 ਮਾਰਚ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ ਵਿਚ 'ਪੰਜਾਬ ਬਚਾਓ' ਮੁਹਿੰਮ ਤਹਿਤ ਰੈਲੀਆਂ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦਾ ਮਨੋਬਲ ਅੱਗੇ ਨਾਲੋਂ ਹੋਰ ਮਜ਼ਬੂਤ ਹੋ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਮੱਲ ਮਾਜਰਾ ਵਿਖੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਮਾਸਟਰ ਨਰਿੰਦਰ ਸਿੰਘ, ਦਵਿੰਦਰ ਸਿੰਘ, ਜਰਨੈਲ ਸਿੰਘ, ਰਜਿੰਦਰ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਸੁਰਿੰਦਰ ਸਿੰਘ, ਧਰਮਪਾਲ ਸਿੰਘ, ਤਰਲੋਚਨ ਸਿੰਘ, ਜੋਗਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਸਾਬਕਾ ਪੰਚ, ਹਰਮਿੰਦਰ ਸਿੰਘ, ਰਾਜਵੀਰ ਸਿੰਘ, ਗੁਰਕੀਰਤ ਸਿੰਘ ਅਤੇ ਰਜਿੰਦਰ ਸਿੰਘ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਆਲਮਦੀਪ ਸਿੰਘ ਮੱਲ ਮਾਜਰਾ, ਸਾਬਕਾ ਸਰਪੰਚ ਜਸਬੀਰ ਸਿੰਘ ਅਤੇ ਜਸਵੀਰ ਸਿੰਘ ਜੱਸੀ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜੋਕਿ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪਿਛਲੇ ਲੰਬੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਨਾਲ ਲੜਦੀ ਆ ਰਹੀ ਹੈ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁਦਰਤੀ ਆਫ਼ਤ ਹੜ੍ਹਾਂ ਦੇ ਦੌਰਾਨ ਅਕਾਲੀ ਦਲ ਸਭ ਤੋਂ ਅੱਗੇ ਹੋ ਕੇ ਪੰਜਾਬ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੀ ਹੈ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ ਪੀੜਤਾਂ ਦੇ ਦੁੱਖ ਵਿਚ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਵਾਸੀਆਂ ਦੇ ਪਿੰਡ-ਪਿੰਡ ਮੁਹੱਲਿਆਂ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਲੋਕਾਂ ਨੂੰ ਇੱਕਜੁੱਟ ਕਰ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਮਾਸਟਰ ਨਰਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣ ਸਮੇਂ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੂੰ ਪੂਰਨ ਭਰੋਸਾ ਦਵਾਇਆ ਕਿ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੇ ਸੰਬਤ ਸੰਭਵ ਯਤਨ ਕਰਨਗੇ |
ਪਿਛਲੀ ਖ਼ਬਰ ਯੂਨਾਈਟਿਡ ਇਮੀਗੇ੍ਰਸ਼ਨ ਰਾਹੀਂ ਆਈਲਟਸ 'ਚੋਂ ਹਾਸਿਲ ਕੀਤੇ 7 ਬੈਂਡ ਅਗਲੀ ਖ਼ਬਰ ਸਰਕਾਰ ਨੇ ਬਜਟ ਵਿਚ ਮੁਲਾਜ਼ਮ ਵਰਗ ਨੂੰ ਮੁੜ ਕੀਤਾ ਅਣਗੌਲਿਆ-ਬਿਲਗਾ/ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।