15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਧੋਖਾ-ਦਿਓਲ

ਅਜੀਤ ਡੈਸਕ 09-03-2026
ਅਹਿਮਦਗੜ੍ਹ, 8 ਮਾਰਚ (ਰਵਿੰਦਰ ਪੁਰੀ)-ਅੱਜ ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਜਿਸ ਵਿਚ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਮਹੀਨਾ ਦੇਣ ਦੇ ਐਲਾਨ 'ਤੇ ਸਵਾਲ ਚੁੱਕਦੇ ਹੋਏ ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਨੇ ਕਿਹਾ ਕਿ 4 ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ 1000 ਰੁਪਏ ਮਹੀਨਾ ਦੇਣ ਦੀ ਸਕੀਮ ਨੂੰ 8 ਮਾਰਚ (ਅੰਤਰਰਾਸ਼ਟਰੀ ਮਹਿਲਾ ਦਿਵਸ) ਦੇ ਦਿਨ ਲੈ ਕੇ ਆਉਣਾ ਦਰਅਸਲ ਪੰਜਾਬ ਦੀਆਂ ਮਹਿਲਾਵਾਂ ਨਾਲ ਧੋਖਾ ਹੈ | ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ 1 ਅਪ੍ਰੈਲ 2022 ਤੋਂ ਪੰਜਾਬ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ | ਪਰ ਹੈਰਾਨੀ ਦੀ ਗੱਲ ਹੈ ਕਿ ਇਸ ਸਕੀਮ ਲਈ ਬਜਟ ਮਾਰਚ 2026 ਵਿੱਚ ਪਾਸ ਕੀਤਾ ਗਿਆ ਹੈ | ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਚਾਰ ਸਾਲਾਂ ਦਾ ਹਿਸਾਬ ਕੌਣ ਦੇਵੇਗਾ? ਜੇਕਰ 1 ਅਪ੍ਰੈਲ 2022 ਤੋਂ ਇਹ ਰਕਮ ਮਿਲਦੀ ਤਾਂ ਹਰ ਮਹਿਲਾ ਨੂੰ ਹੁਣ ਤੱਕ ਲਗਭਗ 48 ਹਜ਼ਾਰ ਰੁਪਏ ਮਿਲਣੇ ਚਾਹੀਦੇ ਸਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਬਜਟ ਪਾਸ ਕਰਨ ਦੇ ਬਾਵਜੂਦ ਵੀ ਕਈ ਤਕਨੀਕੀ ਅਤੇ ਪ੍ਰਸ਼ਾਸਕੀ ਕਾਰਵਾਈਆਂ ਤੋਂ ਬਾਅਦ ਹੀ ਇਹ ਰਕਮ ਮਹਿਲਾਵਾਂ ਦੇ ਖਾਤਿਆਂ ਵਿਚ ਆਵੇਗੀ, ਜਿਸ ਕਾਰਨ ਸੰਭਾਵਨਾ ਹੈ ਕਿ ਇਹ ਸਕੀਮ ਅਗਸਤ ਜਾਂ ਸਤੰਬਰ 2026 ਤੋਂ ਹੀ ਸ਼ੁਰੂ ਹੋਵੇਗੀ | ਦਿਓਲ ਨੇ ਕਿਹਾ ਕਿ ਪੰਜਾਬ ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਜਨਵਰੀ-ਫਰਵਰੀ 2027 ਵਿਚ ਹੋਣ ਦੀ ਸੰਭਾਵਨਾ ਹੈ, ਜਿਸ ਦਾ ਮਤਲਬ ਹੈ ਕਿ ਸਰਕਾਰ ਮਹਿਲਾਵਾਂ ਨੂੰ ਸਿਰਫ਼ 5 ਤੋਂ 6 ਮਹੀਨੇ ਲਈ ਹੀ ਇਹ ਰਕਮ ਦੇਵੇਗੀ | ਉਨ੍ਹਾਂ ਕਿਹਾ ਕਿ ਇਹ ਸਪਸ਼ਟ ਕਰਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚਾਰ ਸਾਲ ਤੱਕ ਮਹਿਲਾਵਾਂ ਨਾਲ ਝੂਠੇ ਵਾਅਦੇ ਕਰ ਕੇ ਧੋਖਾ ਕੀਤਾ ਹੈ ਅਤੇ ਹੁਣ ਚੋਣਾਂ ਨੇੜੇ ਆਉਣ ਕਾਰਨ ਇਹ ਸਕੀਮ ਲੈ ਕੇ ਆ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਬਹੁਤ ਸਮਝਦਾਰ ਹਨ ਅਤੇ ਉਹ ਆਮ ਆਦਮੀ ਪਾਰਟੀ ਦੀ ਇਸ ਰਾਜਨੀਤਿਕ ਚਾਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੀਆਂ ਮਹਿਲਾਵਾਂ ਦੇ ਹੱਕਾਂ ਅਤੇ ਸਨਮਾਨ ਲਈ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਖੜ੍ਹਾ ਰਹੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤੇ ਪੰਜਾਬ ਦੀ ਹਰ ਅÏਰਤ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ |
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਪਠਾਨਕੋਟ 'ਚ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਮਾਨ ਸਰਕਾਰ ਨੇ ਜੋ ਕਿਹਾ ਉਹ ਕਰਕੇ ਵਿਖਾਇਆ- ਡਾ. ਬੀਜਾ, ਕੂਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।