18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅਜੀਤ ਡੈਸਕ 31-03-2026

ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਅਵਤਾਰ ਹੁਸੈਨ ਪਿੰਡ ਰਾਏਪੁਰ, ਥਾਣਾ ਕੂੰਮਕਲਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੁਖ਼ਬਰ ਨੇ ਆ ਕੇ ਸੂਚਨਾ ਦਿੱਤੀ ਕਿ ਅਵਤਾਰ ਹੁਸੈਨ ਉਰਫ਼ ਮੁੱਲਾ ਜੋ ਕਿ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਅਤੇ ਹੁਣ ਵੀ ਉਹ ਕੂੰਮਕਲਾਂ ਤੋਂ ਰਤਨਗੜ੍ਹ ਰੋਡ ਨੇੜੇ ਇੱਕ ਖੇਤਾਂ ਵਿਚ ਬਣੇ ਕਮਰੇ 'ਚ ਭਾਰੀ ਮਾਤਰਾ ਵਿਚ ਸ਼ਰਾਬ ਰੱਖ ਕੇ ਵੇਚ ਰਿਹਾ ਹੈ | ਪੁਲਿਸ ਵਲੋਂ ਇਸ ਸਬੰਧੀ ਤੁਰੰਤ ਛਾਪੇਮਾਰੀ ਕਰਦਿਆਂ ਅਵਤਾਰ ਹੁਸੈਨ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਸਾਇਆਂ ਖ਼ੁਰਦ ਵਿਖੇ ਸਾਲਾਨਾ ਨਤੀਜੇ ਦੇ ਅੱਵਲ ਬੱਚੇ ਸਨਮਾਨਿਤ ਅਗਲੀ ਖ਼ਬਰ ਪਿੰਡ ਇਸ਼ਨਪੁਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ, ਮੰਤਰੀ ਸੌਂਦ ਨੇ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।