18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ੍ਰੀ ਗੁਰੂ ਤੇਗ ਬਹਾਦਰ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ

ਅਜੀਤ ਡੈਸਕ 31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਵਿਖੇ ਐੈੱਮ. ਡੀ. ਹਰਪਾਲ ਕੌਰ ਦੀ ਰਹਿਨੁਮਾਈ ਹੇਠ ਨਤੀਜਾ ਐਲਾਨਿਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਵਲੋਂ ਵੱਧ-ਚੜ੍ਹ ਕੇ ਉਤਸ਼ਾਹ ਪੂਰਵਕ ਨਤੀਜਾ ਪ੍ਰਾਪਤ ਕੀਤਾ ਗਿਆ | ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਮੂਹ ਸਟਾਫ਼ ਵਲੋਂ ਕੀਤੀ ਗਈ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ ਗਈ | ਇਸ ਸਮੇਂ ਨਰਸਰੀ ਕਲਾਸ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਐੈੱਮ. ਡੀ. ਹਰਪਾਲ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ 'ਚ ਹੋਰ ਮਿਹਨਤ ਕਰ ਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਬੰਤ ਸਿੰਘ ਨੇ ਸਾਰੇ ਵਿਦਿਆਰਥੀਆਂ ਤੇ ਮਾਤਾ ਪਿਤਾ ਦਾ ਸੰਸਥਾ ਦੇ ਵਿਹੜੇ 'ਚ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਸਮੇਂ ਸਮੂਹ ਸਟਾਫ਼ ਵੀ ਮੌਜੂਦ ਸੀ |
ਪਿਛਲੀ ਖ਼ਬਰ ਸਾਂਝ ਸਰਕਾਰੀ ਹਾਈ ਸਕੂਲ, ਸੇਹ ਵਿਖੇ ਮੈਗਾ ਪੀ. ਟੀ ਐਮ. ਅਤੇ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।