18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਾਂਝ ਸਰਕਾਰੀ ਹਾਈ ਸਕੂਲ, ਸੇਹ ਵਿਖੇ ਮੈਗਾ ਪੀ. ਟੀ ਐਮ. ਅਤੇ ਸਾਲਾਨਾ ਸਮਾਰੋਹ ਕਰਵਾਇਆ

ਅਜੀਤ ਡੈਸਕ 31-03-2026
ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)- ਸਾਂਝ ਸਰਕਾਰੀ ਹਾਈ ਸਕੂਲ, ਸੇਹ ਵਿਖੇ ਮੈਗਾ ਪੀ. ਟੀ ਐਮ. ਅਤੇ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜਗਰੂਪ ਸਿੰਘ ਸਰਪੰਚ, ਅਮਨਦੀਪ ਸਿੰਘ ਸਰਪੰਚ ਪਿੰਡ ਗਗੜਾ, ਦਿਲਜੋਧ ਸਿੰਘ ਪੰਚ, ਗ੍ਰਾਮ ਪੰਚਾਇਤ ਪਿੰਡ ਸੇਹ ਆਦਿ ਸਨ | ਐਸ. ਐਮ. ਸੀ ਕਮੇਟੀ, ਸਕੂਲ ਮੁਖੀ, ਸਮੂਹ ਸਟਾਫ਼ ਮੈਂਬਰ, ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਅਧਿਆਪਕ ਜੋਤੀ ਭਮਰਾ ਵੱਲੋਂ ਮੁੱਖ ਮਹਿਮਾਨ ਦਾ ਸੁਆਗਤ ਕਰ ਕੇ ਕੀਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਦੀ ਸਲਾਨਾ ਰਿਪੋਰਟ ਜਗਵਿੰਦਰ ਕੌਰ ਵੱਲੋਂ ਜਿਸ ਵਿੱਚ ਸਕੂਲ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਅਤੇ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ | ਸਕੂਲ ਮੁਖੀ ਡਾ. ਸੌਰਭ ਮੈਨਰੋ ਵਲੋਂ ਸਲਾਨਾ ਨਤੀਜੇ ਦੀ ਘੋਸ਼ਣਾ ਅਤੇ ਮੈਰੀਟੇਰੀਅਸ ਪ੍ਰੀਖਿਆ ਵਿੱਚ ਸਫਲ ਹੋਏ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ ਗਈ | ਜਗਰੂਪ ਸਿੰਘ ਸਰਪੰਚ ਵਲੋਂ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਾ ਅਤੇ ਪ੍ਰੋਗਰਾਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ ਗਈ | ਸਕੂਲ ਮੁਖੀ ਡਾ. ਸੌਰਭ ਮੈਨਰੋ ਵਲੋਂ ਪ੍ਰੋਗਰਾਮ ਵਿੱਚ ਸਰਕਾਰੀ ਹਾਈ ਸਕੂਲ, ਸੇਹ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਮੌਜੂਦਾ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਸਾਂਝ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਨੇ ਸਾਲਾਨਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।