18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਬਗ਼ਲੀ ਕਲਾਂ ਗੁਰੂ ਰਵਿਦਾਸ ਜੀ ਦੀ ਪ੍ਰਕਾਸ਼ ਸ਼ਤਾਬਦੀ ਦੇ ਸਮਾਗਮਾਂ ਦੀ ਹੋਈ ਆਰੰਭਤਾ

ਅਜੀਤ ਡੈਸਕ 31-03-2026
ਬੀਜਾ, 30 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਪਿੰਡ ਬਗਲੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਨੇ 2027 ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਆ ਰਹੀ 650ਵੀਂ ਸ਼ਤਾਬਦੀ ਨੂੰ ਸਮਰਪਿਤ ਪਹਿਲੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ | ਇਸ ਮੌਕੇ ਉਚੇਚੇ ਤੌਰ ਤੇ ਸੰਤ ਬਲਵੀਰ ਦਾਸ ਚਾਵਾ ਮੁੱਖ ਸੇਵਾਦਾਰ ਸ੍ਰੀ ਗੁਰੂ ਰਵਿਦਾਸ ਸਤਿਸੰਗ ਭਵਨ ਦਹੇੜੂ ਪੁੱਜੇ | ਇਸ ਮੌਕੇ ਨਗਰ ਦੇ ਬੱਚਿਆਂ ਵਲੋਂ ਸ਼ਾਮੀ 8 ਵਜੇ ਤੱਕ ਸ਼ਬਦ ਗਾਇਨ, ਕਵਿਤਾਵਾਂ ਨਾਲ ਸੰਗਤਾਂ ਨਾਲ ਸਾਂਝ ਪਾਈ | ਇਸ ਤੋਂ ਬਾਅਦ ਭਾਈ ਸਤਨਾਮ ਸਿੰਘ ਹੁਸੈਨਪੁਰ (ਨਕੋਦਰ) ਵਾਲਿਆਂ ਨੇ ਦੇਰ ਰਾਤ ਤੱਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸਬੰਧੀ ਪ੍ਰਵਚਨ ਕਰਦਿਆਂ ਆਖਿਆ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਸਾਹਿਬ ਦੀ ਬਾਣੀ ਸਾਨੂੰ ਸ਼ੁੱਧ ਵਿਚਾਰਧਾਰਾ ਦਾ ਸੰਦੇਸ਼ ਦਿੰਦੀ ਹੈ ਜਿਸ ਤੋਂ ਸੇਧ ਲੈ ਕੇ ਸਾਨੂੰ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ | ਬਾਬਾ ਸਤਨਾਮ ਸਿੰਘ ਨੇ ਸੰਗਤਾਂ ਨੂੰ ਬਣ ਰਹੇ ਗੁਰੂ ਘਰ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਗੁਰੂ ਜੀ ਦਾ ਸੁੰਦਰ ਮਹਿਲ ਆਉਣ ਵਾਲੇ ਸਮੇਂ ਲਈ ਨਗਰ ਦੀਆਂ ਸੰਗਤਾਂ ਲਈ ਵਰਦਾਨ ਸਾਬਿਤ ਹੋਵੇਗਾ, ਜਿੱਥੇ ਬੱਚੇ ਗੁਰੂਆਂ ਦੀ ਬਾਣੀ ਨਾਲ ਜੁੜ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰਨ ਵਿਚ ਯੋਗਦਾਨ ਪਾਉਣਗੇ | ਇਸ ਮੌਕੇ ਪ੍ਰਬੰਧਕਾਂ ਨੇ ਭਾਈ ਸਤਨਾਮ ਸਿੰਘ ਹੁਸੈਨਪੁਰ ਵਾਲੇ, ਸੰਤ ਬਲਵੀਰ ਦਾਸ ਚਾਵਾ, ਨੈਸ਼ਨਲ ਪੱਧਰ ਦੇ ਬਜ਼ੁਰਗ ਦੌੜਾਕ ਸ਼ਿੰਗਾਰਾ ਸਿੰਘ ਬਗਲੀ, ਸਰਪੰਚ ਮਨਪ੍ਰੀਤ ਸਿੰਘ ਰਾਜਾ ਹਰਬੰਸਪੁਰਾ ਤੇ ਹੋਰ ਸਨਮਾਨ ਯੋਗ ਸਖਸ਼ੀਅਤਾਂ ਨੂੰ ਸਿਰੋਪਾਓ ਤੇ ਲੋਈਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕ ਵਿਭਾਗ ਤੋਂ ਸੇਵਾ ਮੁਕਤ ਹੋਏ ਮੁਲਾਜਮ ਬਾਬਾ ਦਰਸ਼ਨ ਸਿੰਘ, ਤਰਸੇਮ ਸਿੰਘ ਸੇਵਾ ਮੁਕਤ ਜੇ. ਈ. ਬਿਜਲੀ ਬੋਰਡ, ਪਲਵਿੰਦਰ ਸਿੰਘ ਭਿੰਦਰ, ਜਸਵੀਰ ਸਿੰਘ ਜੱਸ, ਅੰਗਰੇਜ਼ ਸਿੰਘ, ਗੁਰਮੀਤ ਸਿੰਘ, ਤੇਜਪਾਲ ਸਿੰਘ, ਡਾਕਟਰ ਰਾਜਿੰਦਰ ਸਿੰਘ ਭੌਰਲਾ, ਸੰਦੀਪ ਸਿੰਘ, ਦੀਪੀ ਬਿਜਲੀ ਵਾਲਾ, ਕੁਲਜੀਤ ਸਿੰਘ, ਉਜਾਗਰ ਸਿੰਘ ਜਾਗੀ, ਜਰਨੈਲ ਸਿੰਘ, ਅਵਤਾਰ ਸਿੰਘ ਨਾਥ, ਸੰਤੋਖ ਸਿੰਘ, ਪਿਆਰਾ ਸਿੰਘ, ਕਾਲਾ ਸਿੰਘ, ਕਾਕਾ ਸਿੰਘ, ਕਸ਼ਮੀਰਾ ਸਿੰਘ ਕੋਟੀਆਂ ਵਾਲਾ, ਹਰਚੰਦ ਸਿੰਘ ਚੰਦ, ਭੀਮ ਸਿੰਘ, ਕਰਨੈਲ ਸਿੰਘ ਸਾਬਕਾ ਸਰਪੰਚ, ਧਰਮ ਸਿੰਘ, ਤਰਸੇਮ ਸਿੰਘ ਮਿਸਤਰੀ, ਸੋਨੀ, ਸੋਮਾ ਸਿੰਘ, ਨੋਨਾ ਸਿੰਘ, ਬਹਾਦਰ ਸਿੰਘ ਆਦਿ ਤੋਂ ਇਲਾਵਾ ਨਗਰ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਪਿੰਡ ਚੋਮੋ ਵਿਖੇ 45 ਲੱਖ ਦੀ ਲਾਗਤ ਨਾਲ ਬਣਨ ਵਾਲੇ ਗਰਾਊਾਡ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।