ਮਲੌਦ, 30 ਮਾਰਚ (ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਦੇ ਪਿੰਡ ਚੋਮੋ ਵਿਖੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ 45 ਲੱਖ ਰੁਪਏ ਦੀ ਗ੍ਰਾਂਟ ਨਾਲ ਬਣਾਵੇ ਜਾਣ ਵਾਲੇ ਖੇਡ ਗਰਾਊਾਡ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਸਿੰਦਰਪਾਲ ਸਿੰਘ ਨੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿੰਨ੍ਹਾਂ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ 45 ਲੱਖ ਰੁਪਏ ਦੀ ਗ੍ਰਾਂਟ ਖੇਡ ਗਰਾਊਾਡ ਲਈ ਦਿੱਤੀ, ਜਿਸ ਨਾਲ ਜਿੱਥੇ ਨੌਜੁਆਨਾਂ ਨੂੰ ਚੰਗੀਆਂ ਖੇਡ ਸਹੂਲਤਾਂ ਮਿਲਣਗੀਆਂ ਉੱਥੇ ਸਾਰੇ ਨੌਜੁਆਨ ਖੇਡਾਂ ਵੱਲ ਪ੍ਰੇਰਿਤ ਹੋ ਕੇ ਨਸ਼ਿਆਂ ਤੋਂ ਬਚਣਨਗੇ | ਇਸ ਮੌਕੇ ਪੰਚ ਅੰਮਿ੍ਤਪਾਲ ਸਿੰਘ, ਪੰਚ ਤਰਲੋਕ ਸਿੰਘ, ਜੇ.ਈ. ਜਸਪ੍ਰੀਤ ਸਿੰਘ ਜਗੇੜਾ, ਪ੍ਰਧਾਨ ਇੰਦਰਪ੍ਰੀਤ ਸਿੰਘ, ਪ੍ਰਧਾਨ ਮਨਜੀਤ ਸਿੰਘ, ਸਮਾਜ ਸੇਵੀ ਹਰਇੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |