18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੁਲਿਸ ਵਲੋਂ 156 ਬੋਤਲਾਂ ਸਮੇਤ 2 ਕਾਬੂ

ਅਜੀਤ ਡੈਸਕ 02-04-2026
ਮਾਛੀਵਾੜਾ ਸਾਹਿਬ, 1 ਅਪ੍ਰੈਲੇ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਸਥਾਨਕ ਪੁਲਿਸ ਨੇ 156 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਸੁਖਦੇਵ ਸਿੰਘ ਵਾਸੀ ਮਿੱਠੇਵਾਲ ਤੇ ਸਰਬਜੀਤ ਸਿੰਘ ਵਾਸੀ ਸੈਂਸੋਵਾਲ ਕਲਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸੁਖਦੇਵ ਸਿੰਘ ਤੇ ਸਰਬਜੀਤ ਸਿੰਘ ਦੋਵੇਂ ਹੀ ਬਾਹਰੋਂ ਸਸਤੀ ਸ਼ਰਾਬ ਲਿਆ ਕੇ ਮਾਛੀਵਾੜਾ ਇਲਾਕੇ ਵਿਚ ਮਹਿੰਗੇ ਭਾਅ ਵੇਚਦੇ ਹਨ ਅਤੇ ਅੱਜ ਵੀ ਉਹ ਇੱਕ ਵਰਨਾ ਕਾਰ 'ਤੇ ਸਵਾਰ ਹੋ ਕੇ ਨਾਜਾਇਜ਼ ਸ਼ਰਾਬ ਲੈ ਕੇ ਮਾਛੀਵਾੜਾ ਵੱਲ ਆ ਰਹੇ ਹਨ | ਥਾਣਾ ਮੁਖੀ ਅਨੁਸਾਰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵਲੋਂ ਰਤੀਪੁਰ ਰੋਡ 'ਤੇ ਨਾਕਾਬੰਦੀ ਕੀਤੀ ਅਤੇ ਇੱਕ ਕਾਰ ਦੀ ਜਾਂਚ ਦੌਰਾਨ ਉਸ 'ਚੋਂ 156 ਬੋਤਲਾਂ (13 ਪੇਟੀਆਂ) ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ | ਇਸ ਕਾਰ ਵਿਚ ਸੁਖਦੇਵ ਸਿੰਘ ਤੇ ਸਰਬਜੀਤ ਸਿੰਘ ਸਵਾਰ ਸਨ ਜਿਨ੍ਹਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਅਨਾਜ ਮੰਡੀ ਖੰਨਾ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਹੜਤਾਲ ਸ਼ੁਰੂ ਅਗਲੀ ਖ਼ਬਰ ਖਾਟੂ ਸ਼ਿਆਮ ਮੰਦਰ ਕੁਹਾੜਾ ਵਿਖੇ ਏਕਾਦਸ਼ੀ ਤੇ ਸੰਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।