18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਨਾਜ ਮੰਡੀ ਖੰਨਾ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਹੜਤਾਲ ਸ਼ੁਰੂ

ਅਜੀਤ ਡੈਸਕ 02-04-2026
ਖੰਨਾ, 1 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿੱਚ ਅੱਜ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਆੜ੍ਹਤੀਆਂ ਨੇ ਰਾਜ-ਪੱਧਰੀ ਹੜਤਾਲ ਦਾ ਐਲਾਨ ਕਰ ਦਿੱਤਾ ਹੈ | ਇਸ ਹੜਤਾਲ ਦੇ ਕਾਰਨ ਮੰਡੀਆਂ ਵਿੱਚ ਕਣਕ ਦੀ ਖ਼ਰੀਦ, ਸਪਲਾਈ ਅਤੇ ਭਰਾਈ ਦਾ ਕੰਮ ਪੂਰੀ ਤਰ੍ਹਾਂ ਠੱਪ ਰਹੇਗਾ | ਇਸ ਹੜਤਾਲ ਦਾ ਸਿੱਧਾ ਅਸਰ ਕਿਸਾਨਾਂ ਤੇ ਪਵੇਗਾ, ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਨਾਲ ਸਬੰਧਿਤ 6 ਹਜ਼ਾਰ ਤੋਂ ਵੱਧ ਕਿਸਾਨ ਪ੍ਰਭਾਵਿਤ ਹੋਣਗੇ | ਅੱਜ ਲਗਭਗ 300 ਆੜ੍ਹਤੀ ਹੜਤਾਲ 'ਤੇ ਚਲੇ ਗਏ | ਖੰਨਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਕੁੱਝ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੀ ਕਮਿਸ਼ਨ ਦਰ ਢਾਈ ਪ੍ਰਤੀਸ਼ਤ ਤੋਂ ਘਟਾ ਕੇ 46 ਰੁਪਏ ਪ੍ਰਤੀ ਕਵਿੰਟਲ ਕਰ ਦਿੱਤੀ ਸੀ | ਇਸ ਦੇ ਖ਼ਿਲਾਫ਼ ਆੜ੍ਹਤੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਹਾਲ ਹੀ ਵਿੱਚ ਕੇਂਦਰ ਵੱਲੋਂ 4 ਰੁਪਏ 75 ਪੈਸੇ ਦਾ ਵਾਧਾ ਕੀਤੀ ਸੀ, ਜਿਸ ਨੂੰ ਆੜ੍ਹਤੀਆਂ ਨਾਮਾਤਰ ਦੱਸਿਆ ਹੈ |
ਘੱਟੋ-ਘੱਟ ਕਮਿਸ਼ਨ 55 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ
ਆੜ੍ਹਤੀਆਂ ਦੀ ਮੁੱਖ ਮੰਗ ਹੈ ਕਿ ਹਰਿਆਣਾ ਦੀ ਤਰ੍ਹਾਂ ਪੰਜਾਬ ਵਿੱਚ ਵੀ ਘੱਟੋ-ਘੱਟ ਕਮਿਸ਼ਨ 55 ਰੁਪਏ ਪ੍ਰਤੀ ਕਵਿੰਟਲ ਨਿਰਧਾਰਿਤ ਕੀਤਾ ਜਾਵੇ | ਇਸ ਤੋਂ ਇਲਾਵਾ, ਈਪੀਐਫ ਨਿਯਮਾਂ ਤੋਂ ਆੜ੍ਹਤੀਆਂ ਨੂੰ ਬਾਹਰ ਰੱਖਣ ਅਤੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਨੋਟਿਸ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ | ਉਨ੍ਹਾਂ ਨੇ ਕਿਹਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਹੜਤਾਲ ਜਾਰੀ ਰਹੇਗੀ |
ਸਰਸੋਂ ਅਤੇ ਜੌ ਦੀ ਖ਼ਰੀਦ ਰਹੇਗੀ ਜਾਰੀ
ਆੜ੍ਹਤੀਆਂ ਨੇ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ | ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਹੜਤਾਲ ਦੇ ਬਾਵਜੂਦ ਸਰਸੋਂ ਅਤੇ ਜੌ ਦੀ ਫ਼ਸਲ ਦੀ ਖ਼ਰੀਦ ਜਾਰੀ ਰਹੇਗੀ, ਕਿਉਂਕਿ ਇਹਨਾਂ ਫ਼ਸਲਾਂ ਨੂੰ ਲੰਬੇ ਸਮੇਂ ਤੱਕ ਪਿਆ ਰਹਿਣ ਨਾਲ ਖ਼ਰਾਬ ਹੋਣ ਦਾ ਖ਼ਤਰਾ ਰਹਿੰਦਾ ਹੈ |
ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਜੇ ਹੜਤਾਲ ਲੰਮੀ ਚੱਲਦੀ ਹੈ ਤਾਂ ਕਣਕ ਦੀ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ | ਕਿਸਾਨਾਂ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਹੱਲ ਕੱਢਣ ਦੀ ਅਪੀਲ ਕੀਤੀ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਸੁੱਖੀ ਸਾਬਕ ਪ੍ਰਧਾਨ ਆੜਤੀ ਐੋੋਸੋਸੀਏਸ਼ਨ, ਯਾਦਵਿੰਦਰ ਸਿੰਘ ਲਿਬੜਾ ਜਨਰਲ ਸਕੱਤਰ, ਆੜ੍ਹਤੀ ਨੇਤਾ ਭਰਪੂਰ ਚੰਦ ਬੈਕਟਰ ਅਤੇ ਚਾਚਾ ਸ੍ਰੀ ਸ਼ਰਮਾ | ਹੜਤਾਲ ਦੇ ਨਤੀਜੇ ਵਜੋਂ ਮੰਡੀ ਵਿਚ ਕੰਮ ਕਰਨ ਵਾਲੇ ਮਜਦੂਰ, ਪੱਲੇਦਾਰ ਅਤੇ ਮਜ਼ਦੂਰ ਔਰਤਾਂ ਵਿਹਲੀਆਂ ਰਹੀਆਂ |
ਪਿਛਲੀ ਖ਼ਬਰ ਮਲੌਦ ਬਲਾਕ ਸੰਮਤੀ ਦੀ ਚੇਅਰਮੈਨੀ ਤੇ ਉਪ-ਚੇਅਰਪਰਸਨ ਦੇ ਅਹੁਦੇ ਨੂੰ 'ਆਪ' ਤੇ ਕਾਂਗਰਸ ਦੇ ਗੱਠਜੋੜ ਨੇ ਚੋਣ ਪ੍ਰਕਿਰਿਆ ਨ... ਅਗਲੀ ਖ਼ਬਰ ਪੁਲਿਸ ਵਲੋਂ 156 ਬੋਤਲਾਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।