18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅੰਮਿ੍ਤਧਾਰੀ ਸਿੱਖ ਬੱਚਿਆਂ ਨੂੰ ਉੱਚ ਵਿੱਦਿਆ ਦੇਣ ਲਈ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ- ਭਾਈ ਮਨਦੀਪ ਸਿੰਘ ਖ਼ੁਰਦ

ਅਜੀਤ ਡੈਸਕ 02-04-2026
ਰਾੜਾ ਸਾਹਿਬ, 1 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਦੇ ਵਿੱਚ ਪਹਿਲਾਂ ਹੀ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬੀਤੇ ਕੱਲ੍ਹ ਦੇ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਤ ਸੂਰਤ ਅੰਮਿ੍ਤਧਾਰੀ ਸਿੱਖ ਬੱਚਿਆਂ ਲਈ ਪੰਜ ਕਰੋੜ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ ਜੋ ਕਿ ਬਹੁਤ ਸ਼ਲਾਘਾਯੋਗ ਉੱਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਕਰਦਿਆਂ ਕਿਹਾ ਕਿ ਸਿੱਖਾਂ ਦੇ ਜਿਹੜੇ ਬੱਚੇ ਆਈ. ਏ. ਐਸ ਜਾਂ ਆਈ. ਪੀ. ਐਸ ਦਾ ਪ੍ਰਾਇਮਰੀ ਟੈਸਟ ਕਲੀਅਰ ਕਰਨਗੇ ਅਤੇ ਅੱਗੇ ਕੋਚਿੰਗ ਲੈਣ ਲਈ ਜਿੱਥੇ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਅਕੈਡਮੀ ਪਹਿਲਾਂ ਚੱਲ ਰਹੀ ਇਸ ਤੋਂ ਇਲਾਵਾ ਜੇਕਰ ਕੋਈ ਵੀ ਬੱਚਾ ਪੂਰੇ ਭਾਰਤ ਵਿੱਚ ਕਿਤੇ ਵੀ ਕੋਚਿੰਗ ਲੈਣਾ ਚਾਹੰੁਦਾ ਹੈ | ਉਨ੍ਹਾਂ ਦਾ ਸਾਰਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ, ਜਿਸ ਕਰਕੇ ਬਜਟ ਇਜਲਾਸ ਦੌਰਾਨ ਸਿੱਖ ਬੱਚਿਆਂ ਲਈ ਪੰਜ ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸਾਬਤ ਸੂਰਤ ਅੰਮਿ੍ਤਧਾਰੀ ਸਿੱਖ ਬੱਚਿਆਂ ਨੂੰ ਵੱਡਾ ਫ਼ਾਇਦਾ ਹੋਵੇਗਾ | ਭਾਈ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਬੱਚਿਆਂ ਨੂੰ ਬਾਣੀ ਬਾਣੇ ਨਾਲ ਜੋੜਨ ਤੇ ਉੱਚ ਵਿੱਦਿਆ ਦੇਣ ਲਈ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਪਰਾਲਾ ਵੀ ਬਹੁਤ ਸ਼ਲਾਘਾਯੋਗ ਹੈ | ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੇ ਸਾਲਾਨਾ ਸਨਮਾਨ ਸਮਾਗਮ ਵਿਚ ਵੱਖ-ਵੱਖ ਸਾਹਿਤਿਕ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਬਲਾਕ ਪ੍ਰਧਾਨ ਤਿਵਾੜੀ ਦੇ ਕਤਲ ਮਾਮਲੇ 'ਚ ਮੁੱਖ ਮੁਲਾਜ਼ਮ ਤੇ ਉਸ ਦਾ ਸਾਥੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।