17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਾਬਾਲਗ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 03-04-2026
ਖੰਨਾ, 2 ਅਪ੍ਰੈਲ (ਪੱਤਰ ਪ੍ਰੇਰਕ)-ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਅਧੀਨ ਥਾਣਾ ਸਦਰ ਖੰਨਾ ਪੁਲਿਸ ਨੇ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਖੰਨਾ ਦੇ ਏ. ਐੱਸ. ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੰਡਿਆਲਾ ਦੇ ਰਹਿਣ ਵਾਲੇ ਵਿਅਕਤੀ ਨੇ ਬਿਆਨ ਦਿੱਤਾ ਹੈ ਕਿ ਨੌਵੀਂ ਜਮਾਤ ਵਿਚ ਪੜਨ ਵਾਲੀ ਉਸ ਦੀ 15 ਸਾਲਾ ਲੜਕੀ 30 ਮਾਰਚ ਦੀ ਰਾਤ ਤੋਂ ਗ਼ਾਇਬ ਹੈ | ਉਸ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ | ਉਨ੍ਹਾਂ ਨੂੰ ਸ਼ੱਕ ਹੈ ਕਿ ਕੋਈ ਨਾਮਾਲੂਮ ਵਿਅਕਤੀ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਿਧਰੇ ਵਰਗ਼ਲਾ ਕੇ ਲੈ ਗਿਆ ਹੈ | ਪੁਲਿਸ ਨੇ ਇਸ ਸੰਬੰਧੀ ਨਾਮਾਲੂਮ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲੜਕੀ ਅਤੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਅਵਾਰਾ ਕੁੱਤੇ ਦੇ ਵੱਢਣ ਕਾਰਨ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਅਮਰੀਕੀ ਰਾਜ ਨੇਬਰਾਸਕਾ ਨੇ ਦੀਵਾਲੀ ਦੇ ਤਿਉਹਾਰ ਨੂੰ ਮਾਨਤਾ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।