17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅਵਾਰਾ ਕੁੱਤੇ ਦੇ ਵੱਢਣ ਕਾਰਨ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਅਜੀਤ ਡੈਸਕ 03-04-2026
ਪਾਇਲ, 2 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਨਿਜ਼ਾਮਪੁਰ ਵਿਖੇ ਪਿਛਲੇ ਦਿਨੀਂ ਹਲਕੇ ਕੁੱਤੇ ਨੇ ਅੱਧੀ ਦਰਜਨ ਤੋਂ ਵੱਧ ਬੱਚਿਆਂ ਅÏਰਤਾਂ ਨੂੰ ਜ਼ਖਮੀ ਕਰ ਦਿੱਤਾ ਹੈ | ਜਾਣਕਾਰੀ ਮੁਤਾਬਿਕ ਸਰਬਜੀਤ ਕੌਰ ਆਪਣੇ ਘਰ ਤੋਂ ਬਾਹਰ ਕਿਸੇ ਕੰਮ ਲਈ ਆਈ ਸੀ ਤਾਂ ਅਚਾਨਕ ਆਵਾਰਾ ਕੁੱਤੇ ਨੇ ਹਮਲਾ ਕਰ ਦਿੱਤਾ ਤੇ ਉਸ ਵੱਲੋਂ ਅਵਾਜਾਂ ਮਾਰਨ 'ਤੇ ਗੁਆਂਢ ਵਿਚੋਂ ਇਕੱਠੇ ਹੋਏ ਵਿਅਕਤੀਆਂ ਨੇ ਉਸ ਨੰੂ ਛਡਵਾਇਆ ਤੇ ਉਸ ਵੱਲੋਂ ਇਲਾਜ ਲਈ ਟੀਕੇ ਲਗਵਾਏ ਜਾ ਰਹੇ ਹਨ | ਇਕ ਹੋਰ ਮਾਮਲੇ ਵਿਚ ਜਤਿੰਦਰ ਕੌਰ ਤੇ ਸਵੇਰੇ ਸੈਰ ਕਰਨ ਲਈ ਜਾ ਰਹੇ ਨਰਿੰਦਰਪਾਲ ਸਿੰਘ 'ਤੇ ਕੁੱਤੇ ਨੇ ਹਮਲਾ ਕਰ ਦਿੱਤਾ | ਇਸ ਤੋਂ ਇਲਾਵਾ ਪਿੰਡ ਦੀਆਂ ਕਈ ਹੋਰ ਅÏਰਤਾਂ ਨੂੰ ਆਵਾਰਾ ਕੁੱਤੇ ਨੇ ਵੱਢਿਆ, ਜਿਸ ਕਰਕੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆ ਨੇ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਨਾਬਾਲਗ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।