16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਇਆ ਕੈਂਪ

ਅਜੀਤ ਡੈਸਕ 03-04-2026
ਸਾਹਨੇਵਾਲ, 2 ਅਪ੍ਰੈਲ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰ. 2 ਅਤੇ 6 'ਚ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈ. ਟੀ. ਓ. ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੋ 10 ਲੱਖ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਪ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਦੀ ਅਗਵਾਈ ਹੇਠ ਅੱਜ ਵਾਰਡ ਨੰਬਰ 2 ਅਤੇ 6 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦਾ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ ਹੈ ਤੇ ਟੀਮਾਂ ਵਲੋਂ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤੇ ਇਹ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ | ਇਸ ਮੌਕੇ ਹਰਪ੍ਰੀਤ ਸਿੰਘ ਸੈਂਭੀ ਸੀਨੀਅਰ ਆਗੂ, ਲਾਡੀ ਸਾਹਨੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਣਕ ਦੇ ਮੰਡੀਕਰਨ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਸਰਕਾਰੀ ਬੱਸਾਂ 'ਚ ਅÏਰਤਾਂ ਨਾਲ ਅਪਮਾਨ ਤੇ ਲਾਪਰਵਾਹੀ ਦਾ ਮਾਮਲਾ ਭੜਕਿਆ-ਬੋਪਾਰਾਏ ਵਲੋਂ ਸਖ਼ਤ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।