16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 03-04-2026
ਖੰਨਾ, 2 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਸੈਸ਼ਨ 2025 - 26 ਦੇ ਸਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਵਿਹੜੇ 'ਚ ਸਟੇਜ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਦਾ ਨਾਨ ਬੋਰਡ ਕਲਾਸਾਂ ਅਤੇ ਪੰਜਵੀਂ ਬੋਰਡ ਦੀ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿੱਚ ਭਗਤ ਪੂਰਨ ਸਿੰਘ ਸਕੂਲ ਦੇ ਪੰਜ ਵਿਦਿਆਰਥੀਆਂ ਨੇ 100% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਅਲਪਨਾ ਮਹਾਜਨ ਨੇ ਸਮੂਹ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਇਹਨਾਂ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਦੇ ਸਿਰ ਬੰਨਦਿਆਂ ਕਿਹਾ ਕਿ ਇਹ ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਕਾਰਨ ਹੀ ਸੰਭਵ ਹੋ ਸਕਿਆ ਹੈ | ਅਕਾਦਮਿਕ ਉੱਤਮਤਾ ਲਈ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਭੇਟ ਕੀਤੀਆਂ ਗਈਆਂ | ਸੈਸ਼ਨ 2024-25 ਵਿੱਚ ਬੋਰਡ ਕਲਾਸਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ +2 ਬੋਰਡ ਕਲਾਸ ਵਿਚੋਂ ਮੈਰਿਟ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਖ਼ੁਸ਼ੀ ਮਹਾਜਨ ਪੁੱਤਰੀ ਜਗਦੀਪ ਮਹਾਜਨ ਨੂੰ ਉੱਤਮਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੀ ਇੱਕ ਖ਼ਾਸ ਗੱਲ ਛੋਟੇ ਬੱਚਿਆਂ ਲਈ ਗ੍ਰੈਜੂਏਸ਼ਨ ਸਮਾਰੋਹ ਸੀ | ਸਕੂਲ ਵੱਲੋਂ ਮਾਤਾ-ਪਿਤਾ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ | ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵਿਦਿਆਰਥੀਆਂ, ਸਮਰਪਿਤ ਅਧਿਆਪਕਾਂ ਅਤੇ ਸਹਿਯੋਗੀ ਮਾਪਿਆਂ ਨੂੰ ਉਨਾਂ ਦੇ ਸਮੂਹਿਕ ਯਤਨਾਂ ਲਈ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਇੰਚਾਰਜਾਂ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਅਧਿਆਪਕ ਕਮਲਜੀਤ ਕੌਰ 28 ਸਾਲ ਦੀ ਨੌਕਰੀ ਪਿੱਛੋਂ ਹੋਏ ਸੇਵਾ ਮੁਕਤ ਅਗਲੀ ਖ਼ਬਰ ਗਾਇਕਾ ਸੁਖਜੀਤ ਕੌਰ ਦੇ ਗੀਤ ਵਿਸਾਖੀ ਦਾ ਵੀਡੀਓ ਫ਼ਿਲਮਾਂਕਣ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।