15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਸਾਹਿਬ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 03-04-2026
ਮਲੌਦ, 2 ਅਪ੍ਰੈਲ (ਸਹਾਰਨ ਮਾਜਰਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ, ਭਾਈ ਤਾਰਾ ਸਿੰਘ ਜੀ ਦੀ 300ਵੀਂ ਸ਼ਹੀਦੀ ਸ਼ਤਾਬਦੀ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਨਵਾਂ ਪਿੰਡ ਕਿਸ਼ਨਪੁਰਾ ਵਿਖੇ 7ਵੇਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਅੰਮਿ੍ਤ ਵੇਲੇ ਤੇ ਆਸਾ ਦੀ ਵਾਰ ਦੇ ਕੀਰਤਨ ਕੀਤੇ ਗਏ | ਭਾਈ ਗੁਰਦੀਪ ਸਿੰਘ ਅਤੇ ਭਾਈ ਬਰਖੁਰਦਾਰ ਸਿੰਘ ਗੋਸਲਾਂ ਦੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਉਚੇਚੇ ਤੌਰ 'ਤੇ ਮੰਜੀ ਸਾਹਿਬ ਆਲਮਗੀਰ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਅਭਿਲਾਸ਼ੀਆਂ ਨੂੰ ਅੰਮਿ੍ਤ ਛਕਾ ਕੇ ਬਾਣੀ ਅਤੇ ਬਾਣੇ ਨਾਲ ਜੋੜਿਆ ਗਿਆ | ਅਕਾਲ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਹ ਅਕੈਡਮੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ | ਇਸ ਸਮਾਗਮ ਵਿੱਚ ਜਥੇਦਾਰ ਉਸਤਾਦ ਸੋਹਣ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬਲਦੇਵ ਸਿੰਘ, ਖਜਾਨਚੀ ਗੁਰਬਖ਼ਸ਼ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਕੁਲਵੰਤ ਸਿੰਘ ਆਦਿ ਵਲੋਂ ਪਿਆਰੇ ਸਾਹਿਬਾਨਾਂ ਦਾ ਸਤਿਕਾਰ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਬੇਦੀ, ਜਥੇਦਾਰ ਪਰਮਜੀਤ ਸਿੰਘ, ਬਾਬਾ ਜਰਨੈਲ ਸਿੰਘ ਹੈੱਡ ਗ੍ਰੰਥੀ, ਭਾਈ ਹਰਕਰਨ ਸਿੰਘ ਪਿੰਕਾ, ਦਰਸਨ ਸਿੰਘ ਸੀਹਾਂ ਦੌਦ, ਗੁਰਪ੍ਰੀਤ ਸਿੰਘ ਚੋਮੋਂ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਹਾਜ਼ਰ ਹੋਈਆਂ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪਾਇਲ ਵਿਖੇ ਹੋਣ ਵਾਲੀ ਮੀਟਿੰਗ ਵਿਚ ਹੋਵੇਗਾ ਟਕਸਾਲੀ ਅਕਾਲੀ ਆਗੂਆਂ ਦਾ ਸਨਮਾਨ ਅਗਲੀ ਖ਼ਬਰ ਦੇਸ਼ ਭਗਤ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।