15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼੍ਰੋਮਣੀ ਅਕਾਲੀ ਦਲ ਦੀ ਪਾਇਲ ਵਿਖੇ ਹੋਣ ਵਾਲੀ ਮੀਟਿੰਗ ਵਿਚ ਹੋਵੇਗਾ ਟਕਸਾਲੀ ਅਕਾਲੀ ਆਗੂਆਂ ਦਾ ਸਨਮਾਨ

ਅਜੀਤ ਡੈਸਕ 03-04-2026
ਪਾਇਲ, 2 ਅਪ੍ਰੈਲ (ਨਿਜ਼ਾਮਪੁਰ, ਰਜਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੁਹਿਰਦ ਟਕਸਾਲੀ, ਸਮਰਪਤ ਲੀਡਰਾਂ ਅਤੇ ਵਰਕਰਾਂ ਦੀ ਮੀਟਿੰਗ ਮਿਤੀ 6 ਅਪ੍ਰੈਲ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਪਾਇਲ ਵਿਖੇ ਹੋਵੇਗੀ | ਜਿਸ ਵਿੱਚ ਪਾਇਲ ਦੇ ਪੁਰਾਣੇ ਟਕਸਾਲੀ ਅਕਾਲੀ ਸਫ਼ਾਂ ਦੇ ਵਿੱਚ ਲੰਮਾ ਸਮਾਂ ਵਿਚਰਨ ਵਾਲੇ ਆਗੂਆਂ ਦਾ ਸਨਮਾਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਧਾਰਮਿਕ ਸ਼ਖ਼ਸੀਅਤਾਂ ਰਾਗੀ ਕਥਾਵਾਚਕ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੀ ਵੱਡੀ ਗਿਣਤੀ ਦੇ ਵਿੱਚ ਵਿਧਾਨ ਸਭਾ ਦੀਆਂ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਪਾਇਲ ਵਿਧਾਨ ਸਭਾ ਹਲਕਾ ਪੰਥਕ ਹਲਕਾ ਹੈ, ਜਿਸ ਵਿਚ ਹਰ ਵਰਗ ਦੇ ਲੋਕ ਇਸ ਵਾਰ ਅਕਾਲੀ ਦਲ ਦਾ ਉਮੀਦਵਾਰ ਜਿਤਾ ਕੇ ਪੰਜਾਬ ਵਿਧਾਨ ਸਭਾ ਚ ਭੇਜਣ ਲਈ ਦਾ ਨਿਸ਼ਚਾ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਹਲਕਾ ਪਾਇਲ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਸਕੇ |
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਸਿਸਟਮ ਫ਼ੇਲ੍ਹ ਭਾਰੀ ਗੰਦਗੀ ਅਤੇ ਬਦਬੂ ਕਾਰਨ ਲੋਕਾਂ 'ਚ ਹਾਹਾਕਾਰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।