21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਇੰਚਾਰਜ ਸਿਮਕ ਦੇ ਹੱਕ 'ਚ ਭਰਵੀਂ ਇਕੱਤਰਤਾ

ਅਜੀਤ ਡੈਸਕ 12-04-2026
• ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨਾ ਤੈਅ-ਸਾਬਕਾ ਮੰਤਰੀ ਗਰਚਾ
ਡੇਹਲੋਂ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਅੰਦਰ ਘਰ-ਘਰ ਮਿਲਣੀ ਪ੍ਰੋਗ੍ਰਾਂਮ ਤਹਿਤ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ ਵਿਚ ਪਿੰਡ ਭੁੱਟਾ ਵਿਖੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੀ ਅਗਵਾਈ ਹੇਠ ਭਰਵੀਂ ਇਕੱਤਰਤਾ ਹੋਈ, ਜਿਸ ਦੌਰਾਨ ਹਲਕਾ ਇੰਚਾਰਜ ਸਿਮਕ ਨੂੰ ਪਿੰਡ ਵਾਸੀਆਂ ਨਾਲ ਰੂਬਰੂ ਕਰਵਾਇਆ ਗਿਆ | ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੇ ਯਤਨਾਂ ਸਦਕਾ ਹੋਈ ਇਕੱਤਰਤਾ ਸਮੇਂ ਪਿੰਡ ਵਾਸੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਹੁਣੇ ਤੋਂ ਕੰਮ ਕਰਨ ਦਾ ਭਰੋਸਾ ਪ੍ਰਗਟ ਕੀਤਾ ਗਿਆ | ਇਸ ਸਮੇਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਲ ਦੇ ਨਵੇਂ ਥਾਪੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੀ ਵੱਖ-ਵੱਖ ਪਿੰਡਾਂ ਦੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਮਿਲਣੀ ਪ੍ਰੋਗਰਾਮ ਤਹਿਤ ਭੁੱਟਾ ਨਿਵਾਸੀਆਂ ਨਾਲ ਮੀਟਿੰਗਾਂ ਜਾਰੀ ਹਨ ਤਾਂ ਕਿ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੱਕੀ ਹੋ ਸਕੇ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸਿਮਕ ਪੜਿਆ ਲਿਖਿਆ ਤੇ ਸੂਝਵਾਨ ਨੌਜਵਾਨ ਹੈ, ਜਿਸ ਤੋਂ ਹਲਕਾ ਨਿਵਾਸੀਆਂ ਨੂੰ ਵੱਡੀਆਂ ਆਸਾਂ ਹਨ, ਜੋ ਸਰਕਾਰ ਬਣਨ 'ਤੇ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕਰਨ ਨੂੰ ਤਰਜ਼ੀਹ ਦੇਵੇਗਾ | ਸਾਬਕਾ ਮੰਤਰੀ ਗਰਚਾ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਹਲਕੇ ਅੰਦਰ ਸਾਰੇ ਵਰਗਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੱਕੀ ਹੋਵੇਗੀ | ਇਸ ਸਮੇਂ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਗਟਾਏ ਭਰੋਸੇ 'ਤੇ ਖਰਾ ਉੱਤਰਨ ਦਾ ਯਤਨ ਕੀਤਾ ਜਾਵੇਗਾ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹਰ ਇਕ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀਆਂ ਉਸਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ |
ਇਸ ਸਮੇਂ ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਡਾ. ਬਚਨ ਸਿੰਘ, ਗੁਰਨਾਮ ਸਿੰਘ, ਰਾਜਿੰਦਰ ਸਿੰਘ, ਸੰਮਤੀ ਮੈਂਬਰ ਮੇਜਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ, ਬਿੱਟੂ ਭੁੱਟਾ, ਸਾਬਕਾ ਸਰਪੰਚ ਸੁਰਜੀਤ ਸਿੰਘ, ਸੋਨੂੰ, ਮਹਿੰਦਰ ਕੌਰ, ਸੁਰਿੰਦਰ ਸਿੰਘ, ਗੁਰਬੀਰ ਸਿੰਘ, ਦੀਪਾ, ਜਰਨੈਲ ਸਿੰਘ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕੰਨਿਆ ਸਕੂਲ ਦੀ ਗੁਰਲੀਨ ਕੌਰ ਨੇ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ 13 ਨੂੰ , ਰਿਹਰਸਲ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।