21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਚਦੇਵਾ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਵਧੀਆ ਅੰਕ ਪ੍ਰਾਪਤ ਕਰ ਕੇ ਮਾਰੀਆ ਮੱਲਾਂ

ਅਜੀਤ ਡੈਸਕ 12-04-2026
ਸਾਹਨੇਵਾਲ, 11 ਅਪ੍ਰੈਲ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਵਿਖੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਦਾ ਐਲਾਨ ਹੋਣ 'ਤੇ ਖ਼ੁਸ਼ੀ ਦਾ ਮਾਹੌਲ ਬਣਿਆ | ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਾਮ ਚਮਕਾਇਆ, ਜਿਸ ਨਾਲ ਸਕੂਲ ਦਾ ਮਾਣ ਵਧਿਆ | ਇਸ ਵਾਰ ਸਕੂਲ ਵਿਚ ਕੁਲ 56 ਵਿਦਿਆਰਥੀਆਂ ਨੇ ਪ੍ਰੀਖਿਆ ਦਿਤੀ ਅਤੇ ਸਾਰੇ ਹੀ ਵਿਦਿਆਰਥੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ ਜਿਸ ਨਾਲ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸੁਖਰਾਜ ਸਿੰਘ ਨੇ 94.66 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਜਮਾਤ ਵਿਚੋਂ ਪਹਿਲਾ ਸਥਾਨ, ਕੰਵਲਪ੍ਰੀਤ ਨੇ 94.33 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ, ਲਵਨਿਆ ਨੇ 92.83 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ, ਕੇਸ਼ਵ ਨੇ 89.16 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਚੌਥਾ, ਕੁਨਾਲ ਨੇ 88.88 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪੰਜਵਾਂ ਅਤੇ ਆਦਰਸ਼ ਕਰਨ ਨੇ 87.83 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਛੇਵਾਂ ਸਥਾਨ ਪ੍ਰਾਪਤ ਕੀਤਾ | ਸਕੂਲ ਕੈਂਪਸ ਖ਼ੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ ਕਿਉਂਕਿ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਆਪਣੀ ਸਫਲਤਾ ਦਾ ਜਸ਼ਨ ਮਨਾਇਆ | ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਸਾਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਵਧਾਈ ਵੀ ਦਿੱਤੀ |
ਪਿਛਲੀ ਖ਼ਬਰ ਕੰਨਿਆ ਸਕੂਲ ਮਲੌਦ ਵਿਖੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੰਨਿਆ ਸਕੂਲ ਮਲੌਦ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।