21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਜੀਤ ਡੈਸਕ 12-04-2026
ਮਾਛੀਵਾੜਾ ਸਾਹਿਬ, 11 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਹਰਿੰਦਰਪਾਲ ਕੌਰ ਤੂਰ ਨੇ ਕਿਹਾ ਕਿ ਅੱਠਵੀਂ ਜਮਾਤ ਦੇ ਕੁੱਲ 43 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ, ਜੋ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਪਿ੍ਯੰਕਾ ਨੇ 600 'ਚੋਂ 575 ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ, ਜੋਤਸਨਾ ਕੁਮਾਰੀ ਨੇ 548 ਅੰਕਾਂ ਨਾਲ ਦੂਸਰਾ ਅਤੇ ਅਵਨੀਤ ਕੌਰ ਨੇ 543 ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਤੂਰ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਇਸੇ ਤਰ੍ਹਾਂ ਹੀ ਮਿਹਨਤ ਕਰਵਾਈ ਜਾਏਗੀ | ਇਸ ਮੌਕੇ ਸੁਖਦੇਵ ਸਿੰਘ, ਰੀਨਾ ਮਲਹੋਤਰਾ, ਨਵਦੀਪ ਕੌਰ, ਨੀਸ਼ਾ, ਅਮਰਿੰਦਰ ਸਿੰਘ, ਰੋਹਿਤ ਮਹਿਰਾ, ਅਨੂੰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ, ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ ਅਗਲੀ ਖ਼ਬਰ ਹਾਈ ਸਕੂਲ ਮੁਕੰਦਪੁਰ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।