22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਧਾਰਮਿਕ ਸਮਾਗਮ ਦੌਰਾਨ ਸੰਤ ਬੇਅੰਤ ਸਿੰਘ ਲੰਗਰਾਂ ਵਾਲੇ, ਸੰਤ ਸੁਖਦੇਵ ਸਿੰਘ ਬੇਰ ਕਲਾਂ ਕਾਰ ਸੇਵਾ ਵਾਲੇ ਅਤੇ ਸਮਾਜ ਸੇਵੀ ਸਤੀਸ਼ ਕੁਮਾਰ ਸਨਮਾਨਿਤ

ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਸਹਾਰਨ ਮਾਜਰਾ)- ਇੱਕ ਧਾਰਮਿਕ ਸਮਾਗਮ ਦੌਰਾਨ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ, ਸੰਤ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਅਤੇ ਮਾਨਵਤਾ ਦੀ ਸੇਵਾ ਵਿਚ ਜੁਟੇ ਸਮਾਜ ਸੇਵੀ ਸਤੀਸ਼ ਕੁਮਾਰ ਨੂੰ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਹਰਪਾਲ ਸਿੰਘ ਜੱਲ•ਾ, ਚੇਅਰਮੈਨ ਵਰਿੰਦਰਪ੍ਰੀਤ ਸਿੰਘ ਵਿੱਕੀ ਬੇਰ ਕਲਾਂ, ਚੇਅਰਮੈਨ ਅਮਰੀਕ ਸਿੰਘ ਰੋੜੀਆਂ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਲਾਪਰਾਂ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ, ਕੌਮੀ ਬੁਲਾਰੇ ਅਤੇ ਯੂਥ ਵਿੰਗ ਦੇ ਕੌਮੀ ਕੌਰ ਕਮੇਟੀ ਮੈਂਬਰ ਜਗਦੀਪ ਸਿੰਘ ਲਹਿਲ, ਜਥੇ. ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ, ਸੀਨੀਅਰ ਨੇਤਾ ਹਰਮਿੰਦਰ ਸਿੰਘ ਜਰਗ, ਚੇਅਰਮੈਨ ਹਰਿੰਦਰਪਾਲ ਸਿੰਘ ਹਨੀ ਘੁਡਾਣੀ, ਰਛਪਾਲ ਸਿੰਘ ਪੋਲਾ ਰੋੜੀਆਂ, ਮੱਘਰ ਸਿੰਘ ਜੱਲ•ਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ | ਉਨਾਂ ਕਿਹਾ ਕਿ ਜਿੱਥੇ ਸੰਤ ਬੇਰ ਕਲਾਂ ਵਾਲੇ ਸਿੱਖ ਪੰਥ ਦੀ ਚੜਦੀ ਕਲਾ ਲਈ ਅਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਤੋਂ ਇਲਾਵਾ ਸਮਾਜ ਸੇਵਾ ਵਿਚ ਵੱਡਾ ਯੋਗਦਾਨ ਪਾਉਂਦੇ ਹਨ ਉੱਥੇ ਹੀ ਸਮਾਜ ਸੇਵੀ ਸਤੀਸ਼ ਕੁਮਾਰ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਬਹੁਤ ਵੱਡਾ ਰੋਲ ਨਿਭਾ ਰਹੇ ਹਨ | ਤਿੰਨੇ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਸਮੁੱਚੀ ਕਮੇਟੀ ਮਾਣ ਮਹਿਸੂਸ ਕਰ ਰਹੀ ਹੈ |
ਪਿਛਲੀ ਖ਼ਬਰ ਯਾਦਗਾਰ ਹੋ ਨਿਬੜਿਆ ਆਕਸਫੋਰਡ ਸੀਨੀਅਰ ਸਕੂਲ ਪਾਇਲ ਦਾ ਗਰੈਜੂਏਸ਼ਨ ਸੈਰਾਮਨੀ ਸਮਾਗਮ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਚੀਮਾ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।