22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਰਿ ਕੀਰਤਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨਿਊ ਮਾਡਲ ਟਾਊਨ ਅਮਲੋਹ ਰੋਡ ਤੋਂ ਅੱਜ ਮਹਾਨ ਨਗਰ ਕੀਰਤਨ

12-04-2026
ਖੰਨਾ, 11 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਿੱਖ ਪੰਥ ਦੇ ਖ਼ਾਲਸਾ ਸਾਜਨਾ ਦਿਵਸ ਨੂੰ ਵੱਡੀ ਪੱਧਰ 'ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਹਰਿ ਕੀਰਤਨ ਸੇਵਾ ਸੋਸਾਇਟੀ ਖੰਨਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਵਿਖੇ ਵਿਸੇਸ਼ ਇੱਕਤਰਤਾ ਰੱਖੀ ਗਈ | ਜਿਸ 'ਚ 'ਸੰਦੇਸ਼ਾਂ ਗੁਰੂ ਕਾ' ਤਹਿਤ 12 ਅਪ੍ਰੈਲ ਨੂੰ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਐਤਵਾਰ ਨੂੰ ਸਵੇਰੇ 11 ਵਜੇ ਅਰੰਭ ਹੋਵੇਗਾ ਤੇ ਸ਼ਹਿਰ ਦੇ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ਼ਾਮ 8 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਪੂਰਨ ਹੋਵੇਗਾ | ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਜਗਦੀਪ ਸਿੰਘ, ਅਜੀਤ ਸਿੰਘ ਜੋਤੀ, ਜੋਗਿੰਦਰ ਸਿੰਘ ਜੱਗੀ, ਗੁਰਮੀਤ ਸਿੰਘ, ਭਾਈ ਹਰਜੀਤ ਸਿੰਘ, ਰਬਿੰਦਰ ਸਿੰਘ ਬਿੱਟੂ, ਅਮਰਜੀਤ ਸਿੰਘ, ਰਵਿੰਦਰ ਸਿੰਘ ਬੋਨੀ, ਡਾ. ਜਸਪਾਲ ਸਿੰਘ, ਸ਼ਾਮ ਲਾਲ ਮਾਟਾ, ਮੋਹਨ ਸਿੰਘ ਮਾਟਾ, ਪਰਮਜੀਤ ਸਿੰਘ ਮਾਟਾ, ਰਾਕੇਸ਼ ਵੱਧਵਾ, ਰਵੀ ਨਰੰਗ, ਜੋਤੀ ਨਰੰਗ, ਸੁਖਬੀਰ ਸਿੰਘ,ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੰਨਿਆ ਸਕੂਲ ਮਲੌਦ ਦਾ ਅੱਠਵੀਂ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਯਾਦਗਾਰ ਹੋ ਨਿਬੜਿਆ ਆਕਸਫੋਰਡ ਸੀਨੀਅਰ ਸਕੂਲ ਪਾਇਲ ਦਾ ਗਰੈਜੂਏਸ਼ਨ ਸੈਰਾਮਨੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।