22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੰਨਿਆ ਸਕੂਲ ਮਲੌਦ ਦਾ ਅੱਠਵੀਂ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਲੁਧਿਆਣਾ ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਫ਼ੀਸਦੀ ਰਿਹਾ | ਲੈਕਚਰਾਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਵਿਚੋਂ ਜਸਮੀਤ ਕੌਰ ਪੁੱਤਰੀ ਅਮਰੀਕ ਸਿੰਘ ਰੋੜੀਆਂ ਨੇ 585/600 97.50 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿਚ 15ਵਾਂ ਸਥਾਨ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਕੋਮਲਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਦਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਦਵਿੰਦਰ ਸਿੰਘ , ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਸਮਾਜ ਸੇਵੀ ਇੰਦਰਜੀਤ ਪੁਰੀ, ਚੇਅਰਪਰਸਨ ਸ਼ਰੂਚੀ ਵਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਹੋਣਹਾਰ ਮੈਰਿਟ ਵਿਚ ਆਉਣ ਵਾਲੀ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਪੁਲਿਸ ਵਲੋਂ ਸਾਬਤ ਸੂਰਤ ਦਸਤਾਰਧਾਰੀ ਸਿੱਖ ਦਾ ਬਿਨਾਂ ਹੈਲਮਟ ਚਲਾਨ ਕੱਟੇ ਜਾਣ 'ਤੇ ਭੜਕੇ ਭਾਜਪਾ ਆਗੂ ਪਿ੍ਤਪਾਲ ਸਿੰਘ... ਅਗਲੀ ਖ਼ਬਰ ਹਰਿ ਕੀਰਤਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਨਿਊ ਮਾਡਲ ਟਾਊਨ ਅਮਲੋਹ ਰੋਡ ਤੋਂ ਅੱਜ ਮਹਾਨ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।