22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਤਹਿਸੀਲਦਾਰ ਵਿਕਾਸਦੀਪ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਪਾਇਲ ਵਿਖੇ ਅਹੁਦਾ ਸੰਭਾਲਿਆ

ਅਜੀਤ ਡੈਸਕ 12-04-2026
ਪਾਇਲ, 10 ਅਪ੍ਰੈਲ (ਨਿਜ਼ਾਮਪੁਰ,ਰਜਿੰਦਰ ਸਿੰਘ)-ਤਹਿਸੀਲਦਾਰ ਵਿਕਾਸਦੀਪ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਪਾਇਲ ਵਿਖੇ ਅਹੁਦਾ ਸੰਭਾਲ ਲਿਆ ਹੈ | ਪਾਇਲ ਵਿਖੇ ਅਹੁਦਾ ਸੰਭਾਲਣ ਉਪਰੰਤ ਨੰਬਰਦਾਰਾ ਯੂਨੀਅਨ ਪ੍ਰਧਾਨ ਨਰਿੰਦਰ ਸਿੰਘ ਜਰਗੜੀ ਅਤੇ ਹੋਰ ਅਹੁਦੇਦਾਰਾਂ ਵੱਲੋ ਉਨ੍ਹਾਂ ਨੂੰ ਗੁਲਦਸਤਾ ਦਿੱਤਾ ਗਿਆ | ਪੱਤਰਕਾਰਾਂ ਨਾਲ ਉਨ੍ਹਾਂ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਨਗਣਨਾ ਸੰਬੰਧੀ 302 ਸੁਪਰਵਾਈਜ਼ਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ 15 ਮਈ ਤੋਂ ਘਰ ਸੂਚੀ ਜਨਗਣਨਾ ਅਤੇ 33 ਸਵਾਲਾਂ ਰਾਹੀਂ ਡਾਟਾ ਇਕੱਠਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕਿ ਇਹ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ ਅਤੇ ਸਵੈ-ਗਣਨਾ ਦੀ ਧਾਰਨਾ ਪੇਸ਼ ਕੀਤੀ, ਜਿਸ ਦੇ ਤਹਿਤ ਨਾਗਰਿਕ 30 ਅਪ੍ਰੈਲ ਤੋਂ 14 ਮਈ, 2026 ਤੱਕ ਆਪਣੇ ਘਰੇਲੂ ਵੇਰਵੇ ਭਰ ਸਕਦੇ ਹਨ | ਜਨਗਣਨਾ (ਘਰ ਸੂਚੀ) ਦਾ ਪਹਿਲਾ ਪੜਾਅ 15 ਮਈ ਤੋਂ 13 ਜੂਨ, 2026 ਤੱਕ ਕੀਤਾ ਜਾਵੇਗਾ, ਜਿਸ ਦੌਰਾਨ ਗਣਨਾਕਾਰ ਘਰਾਂ ਦਾ ਦੌਰਾ ਕਰਨਗੇ ਅਤੇ 33 ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ |

ਪਿਛਲੀ ਖ਼ਬਰ ਫੋਕਲ ਪੁਆਇੰਟ ਦਹੇੜੂ ਵਿਖੇ ਚੇਅਰਮੈਨ ਜਗਤਾਰ ਸਿੰਘ ਤੇ ਅਵਤਾਰ ਸਿੰਘ ਦਹੇੜੂ ਨੇ ਕਣਕ ਦੀ ਖਰੀਦ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁ. ਸ਼ਹੀਦ ਸਿੰਘਾਂ ਕੁੱਪ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਜ ਅੰਮਿ੍ਤ ਸੰਚਾਰ ਹੋਣਗੇ- ਭਾਈ ਮਨਪ੍ਰੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।