13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਇਆਲੀ ਨੇ ਪਿੰਡ ਘੁੰਗਰਾਣਾ ਵਿਖੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 15-04-2026
ਅਹਿਮਦਗੜ੍ਹ, 14 ਅਪ੍ਰੈਲ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਿੰਡ ਘੁੰਗਰਾਣਾ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਨਾਲ ਮੀਟਿੰਗ ਕੀਤੀ | ਜਿਸ ਮੌਕੇ ਵਿਧਾਇਕ ਨੇ ਸਮੂਹ ਨਗਰ ਨਿਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਨਾਲ ਹੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀਆਂ ਮੁਬਾਰਕਬਾਦ ਦਿੱਤੀ | ਇਸ ਮੌਕੇ ਜਿੱਥੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ | ਉਸਦੇ ਨਾਲ ਹੀ ਸਮੂਹ ਸੰਗਤ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਲਈ ਸੰਘਰਸ਼ ਜਾਰੀ ਰੱਖਣਗੇ ਅਤੇ ਨਾਲ ਹੀ ਪੰਥਕ ਮੁੱਦਿਆਂ ਪ੍ਰਤੀ ਵੀ ਡੱਟ ਕੇ ਪਹਿਰਾ ਦਿੰਦੇ ਹੋਏ ਲੜਾਈ ਜਾਰੀ ਰੱਖਣਗੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਗੁਰੀ ਦੇ ਘਰ ਵਿੱਚ ਹੋਈ ਮੀਟਿੰਗ ਵਿੱਚ ਦਲਜਿੰਦਰ ਸਿੰਘ ਬਿੱਟੂ, ਪੰਚ ਸੌਦਾਗਰ ਸਿੰਘ, ਪੰਚ ਕੁਲਦੀਪ ਸਿੰਘ, ਗੁਰਉਪਦੇਸ਼ ਸਿੰਘ ਢਿੱਲੋਂ, ਰਾਜਵੰਤ ਸਿੰਘ ਪੰਚ, ਜੀਤ ਸਿੰਘ ਮਨਜੀਤ ਸਿੰਘ ਪੰਮਾ, ਗੁਰਚਰਨ ਸਿੰਘ, ਜਸਪਾਲ ਸਿੰਘ ਪਾਲੀ ਬਰਜਿੰਦਰ ਸਿੰਘ ਆਦਿ ਵਿਸ਼ੇਸ਼ ਕਰਕੇ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਖ਼ਾਲਸੇ ਦਾ ਸਾਜਨਾ, ਸੰਗਰਾਂਦ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।