13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਈ

ਅਜੀਤ ਡੈਸਕ 15-04-2026
ਖੰਨਾ, 14 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਖ਼ਾਲਸਾ ਸਾਜਨਾ ਦਿਵਸ, ਵਿਸਾਖੀ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿੱਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ | ਭਾਈ ਸਾਹਿਬ ਜਗਜੀਤ ਸਿੰਘ ਨੇ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦੀ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਅÏਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਨਕ ਰਾਜ ਗਰਚਾ, ਕੇਸਰ ਸਿੰਘ, ਮਨਦੀਪ ਸਿੰਘ ਮਰਜਾਰਾ, ਅਰਵਿੰਦਰ ਸਿੰਘ, ਧਰਮ ਸਿੰਘ, ਸੁਰਿੰਦਰ ਸਿੰਘ ਮਾਨ, ਕਰਨੈਲ ਸਿੰਘ ਕੈਂਥ, ਬਹਾਦਰ ਸਿੰਘ, ਜਰਨੈਲ ਸਿੰਘ ਤੱਗੜ, ਕੁਲਵੰਤ ਸਿੰਘ ਫ਼ੌਜੀ, ਰਜਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਬਲਦੇਵ ਸਿੰਘ, ਸੁਖਦੇਵ ਸਿੰਘ, ਮੰਗਤ ਸਿੰਘ, ਮਨਮੋਹਣ ਸਿੰਘ, ਸੰਜੀਵ ਕੁਮਾਰ, ਲੱਕੀ ਹਰਸ਼, ਡਾਕਟਰ ਗੁਰਮੀਤ ਸਿੰਘ, ਬਾਬਾ ਕੁਲਦੀਪ ਸਿੰਘ, ਜਗਤਾਰਨਜੀਤ ਸਿੰਘ ਲਵਲੀ, ਅੰਮਿ੍ਤ ਸਿੰਘ ਤੱਗੜ, ਬੀਬੀ ਬਲਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ 'ਚ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਮੂਰਤੀ ਸਥਾਪਨਾ ਦਿਹਾੜਾ 19 ਨੂੰ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਇਆਲੀ ਨੇ ਪਿੰਡ ਘੁੰਗਰਾਣਾ ਵਿਖੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।