20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਾਤਾ ਹਰਨਾਮ ਕੌਰ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 16-04-2026
ਮਲੌਦ, 15 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸਿੱਖ ਮਿਸ਼ਨਰੀ ਕਾਲਜ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਮਾਤਾ ਹਰਨਾਮ ਕੌਰ ਮੈਮੋਰੀਅਲ ਹਾਈ ਸਕੂਲ ਸਿਹੌੜਾ ਦੇ ਵਿਦਿਆਰਥੀਆ ਨੇ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਹਰਮਨਜੋਤ ਕੌਰ ਜੰਡਾਲੀ ਜਮਾਤ ਚੌਥੀ ਨੇ ਪਹਿਲੇ ਭਾਗ ਦੀ ਪ੍ਰੀਖਿਆ ਵਿੱਚ ਜ਼ਿਲ੍ਹਾ ਲੁਧਿਆਣਾ ਵਿਚੋਂ ਦੂਸਰਾ, ਹਰਮਨਜੋਤ ਕੌਰ ਨਿਜ਼ਾਮਪੁਰ ਕਲਾਸ ਅੱਠਵੀਂ ਨੇ ਦੂਸਰੇ ਭਾਗ ਦੀ ਪ੍ਰੀਖਿਆ ਵਿੱਚ ਦੂਸਰਾ ਅਤੇ ਜਸਮੀਤ ਕੌਰ ਜੰਡਾਲੀ ਕਲਾਸ ਦਸਵੀਂ ਨੇ ਤੀਸਰੇ ਭਾਗ ਦੀ ਪ੍ਰੀਖਿਆ ਵਿੱਚ ਦੂਸਰਾ ਤੇ ਹਸਮੀਤ ਸਿੰਘ ਸਿਹੌੜਾ ਕਲਾਸ ਨੌਵੀਂ ਨੇ ਤੀਸਰਾ ਸਥਾਨ ਹਾਸਿਲ ਕੀਤਾ | ਜ਼ਿਲ੍ਹਾ ਪੱਧਰ ਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਸਿੱਖ ਮਿਸ਼ਨਰੀ ਕਾਲਜ ਵੱਲੋਂ ਗੁਰਦੁਆਰਾ ਕਲਗ਼ੀਧਰ ਸਿੰਘ ਸਭਾ ਫ਼ੀਲਡ ਗੰਜ ਲੁਧਿਆਣਾ ਵਿਖੇ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ | ਸਕੂਲ ਪਿ੍ੰਸੀਪਲ ਸਿਮਰਨਜੀਤ ਕੌਰ ਤੁੰਗ, ਪ੍ਰਧਾਨ ਤਰਲੋਚਨ ਸਿੰਘ ਅਤੇ ਸੈਕਟਰੀ ਬਲਵੰਤ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਤੇ ਖੁਸੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੀਆਂ ਪਹਿਲੀਆਂ 9 ਵਿਚੋਂ 4 ਪੁਜ਼ੀਸ਼ਨਾਂ ਇਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਹਾਸਿਲ ਕਰਨਾ ਮਾਣਮੱਤੀ ਪ੍ਰਾਪਤੀ ਹੈ | ਉਨ੍ਹਾਂ ਮਾਪਿਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੇ ਬੱਚਿਆਂ ਨੇ ਆਪਣੇ ਧਾਰਮਿਕ ਵਿਰਸੇ ਨੂੰ ਸੰਭਾਲਿਆ ਹੋਇਆ ਹੈ |
ਪਿਛਲੀ ਖ਼ਬਰ ਬਾਵਾ ਸ਼ਾਂਤੀ ਨਾਥ ਦੀ ਬਰਸੀ ਮਨਾਈ ਅਗਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।