20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਏ. ਐੱਸ. ਮਾਡਰਨ ਸਕੂਲ ਦਾ ਦਸਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਜੀਤ ਡੈਸਕ 16-04-2026
ਖੰਨਾ, 15 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਦਸਵੀਂ ਦੀ ਬੋਰਡ ਪ੍ਰੀਖਿਆ ਦੇ ਨਤੀੇਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ | ਇਸ ਨਤੀਜੇ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਜੀਆ ਭਾਂਬਰੀ ਨੇ 99 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ | ਜਦਕਿ ਤਰੂਸ਼ੀ ਵਰਮਾ ਨੇ 98 ਪ੍ਰਤੀਸ਼ਤ ਅੰਕਾਂ ਨਾਲ ਦੂਜੀ ਪੁਜੀਸ਼ਨ ਅਤੇ ਕੁਲਨੂਰ ਗਹੀਰ ਨੇ 97.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ | ਸਕੂਲ ਦੇ ਪਿ੍ੰਸੀਪਲ ਡਾ. ਸ਼ਮਿੰਦਰ ਵਰਮਾ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਗੋਪਾਲਪੁਰ ਵਲੋਂ ਬੀ. ਐੱਡ. ਅਤੇ ਐੱਮ. ਐੱਡ. ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਅਗਲੀ ਖ਼ਬਰ ਖ਼ਾਲਸਾ ਦਿਵਸ ਨੂੰ ਸਮਰਪਿਤ ਦੁਮਾਲੇ ਤੇ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।