20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਾਛੀਵਾੜਾ ਤੋਂ ਜਥੇਦਾਰ ਕੇਵਲ ਕੱਦੋਂ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਬਣੇ

ਅਜੀਤ ਡੈਸਕ 16-04-2026
ਮਾਛੀਵਾੜਾ ਸਾਹਿਬ, 15 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ 'ਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ | ਜਿਸ ਲੜੀ ਤਹਿਤ ਮਾਛੀਵਾੜਾ ਸਾਹਿਬ ਤੋਂ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਵਰਨਣਯੋਗ ਹੈ ਕਿ ਜਦੋਂ ਪੁਨਰ ਸੁਰਜੀਤੀ ਦੇ ਹਲਕਾ ਵਾਰ ਡੈਲੀਗੇਟ ਚੁਣੇ ਗਏ ਸਨ ਤਾਂ ਅਨੇਕਾਂ ਵਿਅਕਤੀ ਵੱਖ-ਵੱਖ ਇਲਾਕਿਆਂ 'ਚੋਂ ਚੁਣੇ ਪਰ ਉਨ੍ਹਾਂ ਨੇ ਪੁਨਰ ਸੁਰਜੀਤੀ ਸਬੰਧੀ ਕੋਈ ਬਹੁਤੀ ਸਰਗਰਮੀ ਨਹੀਂ ਦਿਖਾਈ | ਜਥੇਦਾਰ ਕੇਵਲ ਸਿੰਘ ਕੱਦੋਂ ਦੀ ਇਸ ਨਿਯੁਕਤੀ 'ਤੇ ਇਲਾਕੇ ਦੇ ਪੁਰਾਣੇ ਟਕਸਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਥੇਦਾਰ ਕੱਦੋਂ ਨੇ ਕਿਹਾ ਕਿ ਉਹ ਹਮੇਸ਼ਾ ਟਕਸਾਲੀ ਅਕਾਲੀ ਹਨ ਅਤੇ ਹੁਣ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ |
ਪਿਛਲੀ ਖ਼ਬਰ ਤੂੜੀ ਦੀਆਂ ਗੱਠਾਂ ਨਾਲ ਭਰੀ ਇੱਕ ਟਰਾਲੀ ਨੂੰ ਲੱਗੀ ਅੱਗ -ਮੋਟਰਸਾਈਕਲ ਤੇ ਸਕੂਟੀ ਆਏ ਲਪੇਟ 'ਚ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।