23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ੍ਰੀ ਖੁਰਾਲਗੜ੍ਹ ਸਾਹਿਬ ਲਈ ਇਤਿਹਾਸਕ ਪਿੰਡ ਘੁਡਾਣੀ ਕਲਾਂ ਤੋਂ ਸੰਗਤਾਂ ਹੋਈਆਂ ਰਵਾਨਾ

ਅਜੀਤ ਡੈਸਕ 20-04-2026
ਰਾੜਾ ਸਾਹਿਬ, 19 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਤੋਂ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਵੱਡੀ ਤਾਦਾਦ ਵਿੱਚ ਰਵਾਨਾ ਹੋਈਆਂ | ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਉਪਰੰਤ ਸੰਗਤਾਂ ਦੋ ਬੱਸਾਂ ਵਿੱਚ ਸ਼੍ਰੀ ਖੁਰਾਲਗੜ੍ਹ ਸਾਹਿਬ ਵੱਲ ਨੂੰ ਰਵਾਨਾ ਹੋਈਆਂ | ਸੰਗਤ ਵਿਚ ਨੌਜਵਾਨ ਬੀਬੀਆਂ, ਬਜ਼ੁਰਗ ਤੇ ਬੱਚੇ ਸ਼ਾਮਿਲ ਸਨ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ, ਪ੍ਰਧਾਨ ਬਲਵੀਰ ਸਿੰਘ, ਹੰਸਰਾਜ ਸਿੰਘ,ਗਿਆਨੀ ਕੁਲਦੇਵ ਸਿੰਘ, ਜਸ ਸਿੰਘ, ਅਰਸ਼ਦੀਪ ਸਿੰਘ, ਕਾਕਾ ਸਿੰਘ ਖਾਲਸਾ, ਰਾਜਿੰਦਰ ਸਿੰਘ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ |
ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਸਰਕਾਰ ਵਲੋਂ ਲਗਾਏ ਬੋਰਡ ਨੂੰ ਪਾੜ ਕੇ ਟੋਭੇ 'ਚ ਸੁੱਟਿਆ <br/> ਅਗਲੀ ਖ਼ਬਰ ਵਿਧਾਇਕ ਇਆਲੀ ਨੂੰ 'ਪੰਥਕ ਏਕਤਾ ਤਾਲਮੇਲ ਕਮੇਟੀ' ਦਾ ਕਨਵੀਨਰ ਲਗਾਏ ਜਾਣ ਦਾ ਸਵਾਗਤ ਸਿੱਖ ਕੌਮ ਅਤੇ ਸੂਬੇ ਦੀ ਸਿਆਸੀ ਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।