23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਅਜੀਤ ਡੈਸਕ 20-04-2026
ਸਾਹਨੇਵਾਲ, 19 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਅਧੀਨ ਪੈਂਦੀ ਇੰਦਰਾ ਕਾਲੋਨੀ ਨਜ਼ਦੀਕ ਗਰਗ ਕਰਿਆਨਾ ਸਟੋਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਜਿਸ ਵਿਚ ਚੋਰਾਂ ਨੇ ਰਾਤ ਨੂੰ ਅੰਦਰ ਵੜ ਕੇ ਇੱਕ ਕੀਮਤੀ ਮੋਬਾਈਲ ਫੋਨ, 6000 ਦੀ ਨਗਦੀ ਅਤੇ ਹੋਰ ਸਮਾਨ ਦੇ ਨਾਲ ਨਾਲ ਕਈ ਜ਼ਰੂਰੀ ਕਾਗ਼ਜ਼ਾਤ ਵੀ ਲੈ ਕੇ ਫ਼ਰਾਰ ਹੋ ਗਏ | ਦੁਕਾਨ ਮਾਲਕ ਅਮਿਤ ਕੁਮਾਰ ਵਲੋਂ ਇਸ ਦੀ ਸ਼ਿਕਾਇਤ ਥਾਣਾ ਸਾਹਨੇਵਾਲ ਪੁਲਿਸ ਨੂੰ ਦਿੱਤੀ ਗਈ | ਹੌਲਦਾਰ ਇਕਬਾਲ ਸਿੰਘ ਵਲੋਂ ਅਮਿਤ ਕੁਮਾਰ ਦੀ ਸ਼ਿਕਾਇਤ ਦਰਜ ਕਰ ਕੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਕਈ ਪੇਚੀਦਗੀਆਂ ਅਤੇ ਸੈਪਸਿਸ ਤੋਂ ਪੀੜਤ ਨਵਜੰਮੇ ਬੱਚੇ ਨੂੰ ਨਵੀਂ ਜ਼ਿੰਦਗੀ ਮਿਲੀ <br/> ਅਗਲੀ ਖ਼ਬਰ ਕਾਂਗਰਸੀ ਆਗੂਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।