21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਰਦਮ ਸ਼ੁਮਾਰੀ ਕਾਰਨ ਸਕੂਲ ਹੋਏ ਅਧਿਆਪਕਾਂ ਤੋਂ ਸੱਖਣੇ, ਪੜ੍ਹਾਈ ਦਾ ਹੋ ਰਿਹਾ ਨੁਕਸਾਨ-ਜਸਵਿੰਦਰ ਸਿੰਘ

ਅਜੀਤ ਡੈਸਕ 21-04-2026
ਕੁਹਾੜਾ, 20 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਬੀ. ਐੈੱਡ. ਅਧਿਆਪਕ ਫ਼ਰੰਟ ਮਾਂਗਟ-3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਮਰਦਮ ਸ਼ੁਮਾਰੀ ਕਾਰਨ ਇੱਕ ਬਾਰ ਫਿਰ ਸਕੂਲ ਅਧਿਆਪਕਾਂ ਤੋਂ ਸੱਖਣੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਮਰਦਮ ਸ਼ੁਮਾਰੀ ਕਾਰਨ ਅਧਿਆਪਕਾਂ ਦੀਆਂ ਤਿੰਨ ਦਿਨ ਦੀਆਂ ਟਰੇਨਿੰਗਾਂ ਦੇ ਪੰਜ ਬੈਚ ਬਣਾ ਦਿੱਤੇ ਹਨ, ਜਿਸ ਕਾਰਨ ਜ਼ਿਆਦਾਤਰ ਅਧਿਆਪਕ ਸਕੂਲਾਂ ਤੋਂ ਬਾਹਰ ਚਲੇ ਹਨ | ਉਨ੍ਹਾਂ ਕਿਹਾ ਕਿ ਮਾਂਗਟ-3 ਬਲਾਕ ਵਿਚ ਪਹਿਲਾਂ ਹੀ ਜ਼ਿਆਦਾਤਰ ਸਕੂਲ ਸਿੰਗਲ ਅਧਿਆਪਕ ਜਾਂ ਟੀਚਰ ਲੈਸ ਹਨ ਅਤੇ ਅਧਿਆਪਕਾਂ ਦੇ ਟਰੇਨਿੰਗਾਂ 'ਤੇ ਜਾਣ ਕਰ ਕੇ ਇਹ ਸਕੂਲ ਅਧਿਆਪਕਾਂ ਤੋਂ ਸੱਖਣੇ ਹੋ ਗਏ ਹਨ | ਇਨ੍ਹਾਂ ਅਧਿਆਪਕਾਂ ਦੀ ਥਾਂ ਜੋ ਅਧਿਆਪਕ ਡੈਪੂਟੇਸ਼ਨ 'ਤੇ ਆ ਰਹੇ ਹਨ | ਉਨ੍ਹਾਂ ਦੇ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਇਸ ਮੌਕੇ ਈ. ਟੀ. ਟੀ. ਯੂਨੀਅਨ ਦੇ ਬਲਾਕ ਆਗੂ ਸੰਜੇ ਕੁਮਾਰ ਤੇ ਐੈੱਸ. ਸੀ/ ਬੀ. ਸੀ. ਅਧਿਆਪਕ ਯੂਨੀਅਨ ਦੇ ਬਲਾਕ ਆਗੂ ਗੁਰਦੀਪ ਸਿੰਘ ਨੇ ਕਿਹਾ ਕਿ ਮਰਦਮ ਸ਼ੁਮਾਰੀ ਦਾ ਕੰਮ ਬੇਰੁਜ਼ਗਾਰ ਅਧਿਆਪਕਾਂ ਤੋਂ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਮਾਂਗਟ-3 ਬਲਾਕ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਦਾ ਸੰਤਾਪ ਭੋਗ ਰਿਹਾ ਹੈ | ਅਧਿਆਪਕਾਂ ਦੀ ਘਾਟ ਕਾਰਨ ਨਵੇਂ ਬੱਚੇ ਦਾਖਿਲ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ ਜੋ ਨਵੇਂ 5994 ਅਧਿਆਪਕ ਭਰਤੀ ਕੀਤੇ ਜਾ ਰਹੇ ਹਨ | ਉਹ ਸਭ ਤੋਂ ਪਹਿਲਾਂ ਮਾਂਗਟ-3 ਬਲਾਕ ਵਿਚ ਭੇਜੇ ਜਾਣ ਤਾਂ ਜੋ ਬਲਾਕ ਵਿਚ ਨਵੇਂ ਬੱਚਿਆਂ ਦੇ ਦਾਖ਼ਲੇ ਤੇ ਪੜਾਈ ਦਾ ਪੱਧਰ ਸੁਧਰ ਸਕੇ |
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਦੇ ਕਾਰਜਕਾਲ ਦੇ ਆਖ਼ਰੀ ਦਿਨ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਹੁਣ ਕੋਈ ਵੀ ਬੇਅਦਬੀ ਦੀ ਹਿੰਮਤ ਨਹੀਂ ਕਰ ਸਕੇਗਾ - ਭਾਈ ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।