21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬ ਸਰਕਾਰ ਵਲੋਂ ਮਾਵਾਂ-ਭੈਣਾਂ ਦਾ ਸਤਿਕਾਰ ਯੋਜਨਾ ਨਾਲ ਹਰ ਵਰਗ ਦੀਆਂ ਅÏਰਤਾਂ ਨੂੰ ਵੱਡਾ ਲਾਭ ਮਿਲੇਗਾ– ਪਰਵਿੰਦਰ ਸਿੰਘ ਝੱਜ

ਅਜੀਤ ਡੈਸਕ 21-04-2026
ਰਾੜਾ ਸਾਹਿਬ, 20 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਪੰਜਾਬ ਸਰਕਾਰ ਵਲੋਂ ਮਾਵਾਂ –ਭੈਣਾਂ ਦਾ ਸਤਿਕਾਰ ਯੋਜਨਾ ਸਕੀਮ ਨਾਲ ਹਰ ਵਰਗ ਦੀਆਂ ਅÏਰਤਾਂ ਨੂੰ ਵੱਡਾ ਲਾਭ ਅਤੇ ਉਨ੍ਹਾਂ ਦੀ ਘਰੇਲੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਪਰਵਿੰਦਰ ਸਿੰਘ ਝੱਜ (ਪਿੰਡ ਗਿੱਦੜੀ) ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਵਿਚ ਆਉਂਦਿਆਂ ਸਾਰ ਹੀ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ ਜਿਸ ਨਾਲ ਹਰ ਵਰਗ ਦੇ ਨਾਲ ਨਾਲ ਮਜ਼ਦੂਰ ਵਰਗ ਨੂੰ ਵੱਡਾ ਲਾਭ ਹੋਇਆ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾਉਣਾ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ ਕਰਵਾਉਣ ਵਰਗੀਆਂ ਸਹੂਲਤਾਂ ਆਦਿ ਸਮੁੱਚੇ ਪੰਜਾਬੀਆਂ ਲਈ ਮੀਲ ਪੱਥਰ ਸਾਬਤ ਹੋਏ ਹਨ | ਜਿਸ ਨੂੰ ਦੇਖਦਿਆਂ ਪੰਜਾਬ ਦਾ ਹਰ ਵਰਗ ਅੱਜ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ |
ਪਿਛਲੀ ਖ਼ਬਰ ਸਖ਼ਤ ਸਜ਼ਾਵਾਂ ਦੇ ਡਰ ਕਾਰਨ ਬੇਅਦਬੀ ਦੇ ਮਾਮਲੇ ਜ਼ਰੂਰ ਘਟਣਗੇ-ਪ੍ਰਧਾਨ ਸੁਖਜਿੰਦਰ ਸਿੰਘ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਸਿਹਤ ਜਾਗਰੂਕਤਾ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।