21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ 'ਤੇ 4 ਜਣਿਆਂ 'ਤੇ ਮਾਮਲਾ ਦਰਜ

ਅਜੀਤ ਡੈਸਕ 21-04-2026
ਹਠੂਰ, 20 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪਿੰਡ ਰਸੂਲਪੁਰ ਵਿਖੇ ਇਕ ਘਰੇਲੂ ਝਗੜੇ ਦੌਰਾਨ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਹਠੂਰ ਵਿਖੇ ਇਸ ਸਬੰਧੀ ਦਰਜ ਮਾਮਲੇ ਵਿਚ ਥਾਣਾ ਮੁਖੀ ਐੱਸ.ਐੱਚ.ਓ. ਕੁਲਦੀਪ ਕੁਮਾਰ ਨੇ ਦੱਸਿਆ ਕਿ ਅਜਮੇਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਰਸੂਲਪੁਰ ਵਲੋਂ ਦਿੱਤੀ ਇਤਲਾਹ ਅਤੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਕੁਝ ਲੋਕ ਉਸ ਦੇ ਘਰ ਅੱਗੇ ਆਏ ਅਤੇ ਉਸ ਨੂੰ ਕੇਸਾਂ ਤੋਂ ਫੜ੍ਹ ਕੇ ਉਸਦੀ ਦਸਤਾਰ ਉਤਾਰ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ | ਉਸਦੇ ਕਕਾਰ ਕਿ੍ਪਾਨ ਨੂੰ ਜ਼ਬਰੀ ਉਤਾਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਉਸ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ, ਜਿਸ 'ਤੇ ਪੁਲਿਸ ਥਾਣਾ ਹਠੂਰ ਵਿਖੇ ਸਬੰਧਤ ਵਿਅਕਤੀਆਂ ਗੁਰਮੀਤ ਸਿੰਘ ਪੁੱਤਰ ਦਲੀਪ ਸਿੰਘ, ਦਲੀਪ ਸਿੰਘ ਪੁੱਤਰ ਬਚਨ ਸਿੰਘ, ਪਰਮਜੀਤ ਕੌਰ ਤੇ ਹਰਵਿੰਦਰ ਕੌਰ 'ਤੇ ਆਈ.ਪੀ.ਸੀ. ਦੀ ਧਾਰਾ 115(2), 298,351(3), 3(5) ਤਹਿਤ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ ਦੀ ਗਿ੍ਫਤਾਰੀ ਬਾਕੀ ਹੈ |
ਪਿਛਲੀ ਖ਼ਬਰ ਬੱਚਿਆਂ ਨੂੰ ਸਮਾਜ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਬਣਾਉਣਾ ਜ਼ਰੂਰੀ- ਡਾ. ਕੁਲਾਰ ਕੁਲਾਰ ਪਬਲਿਕ ਸਕੂਲ ਦੇ ਬੱਚਿਆਂ... ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਈਸੜੂ ਤੇ ਹੋਰ ਸਕੂਲਾਂ ਦੇ 90 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲਿਆਂ ਨੂੰ ਕੀਤਾ ਗਿਆ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।