21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਮਾਝਾ, ਮਾਲਵਾ ਤੇ ਦੁਆਬਾ ਦਸਤਾਰ ਐਵਾਰਡ ਦੀਆਂ ਤਰੀਕਾਂ ਦਾ ਐਲਾਨ ਜਲਦ

ਅਜੀਤ ਡੈਸਕ 21-04-2026
ਰਾੜਾ ਸਾਹਿਬ, 20 ਅਪ੍ਰੈਲ (ਸੁਖਵੀਰ ਸਿੰਘ ਚਣਕੋਈਆਂ)-ਦਸਤਾਰ ਦੇ ਪ੍ਰਚਾਰ ਅਤੇ ਪਾਸਾਰ ਲਈ ਵਿਸ਼ਵ ਪੱਧਰ 'ਤੇ ਪ੍ਰਚਾਰ ਕਰ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਵੀ. ਐੈੱਸ. ਐੈੱਸ. ਪ੍ਰੋਡਕਸ਼ਨ ਵਲੋਂ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਬਾਣੀ 'ਤੇ ਬਾਣੇ ਨਾਲ ਜੋੜਨ ਅਤੇ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਇੱਕ ਬਹੁਤ ਵੱਡਾ ਦਸਤਾਰ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ ਦਾ ਨਾਮ ਮਾਝਾ, ਮਾਲਵਾ ਤੇ ਦੁਆਬਾ ਐਵਾਰਡ ਦਸਤਾਰ ਐਵਾਰਡ ਰੱਖਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਦਸਤਾਰ ਸਮਾਗਮ ਦੇ ਪ੍ਰਬੰਧਕ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਦੌਰਾਨ ਪੂਰੇ ਪੰਜਾਬ ਵਿਚ ਦਸਤਾਰ ਦੇ ਮੁਕਾਬਲੇ ਕਰਵਾਏ ਜਾਣਗੇ, ਜਿੱਥੇ ਉਨ੍ਹਾਂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉੱਥੇ ਹੀ ਫਾਈਨਲ ਮੁਕਾਬਲੇ ਲਈ ਜੇਤੂ ਬੱਚਿਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਸਾਰੇ ਚੋਣ ਕੀਤੇ ਹੋਏ ਬੱਚਿਆਂ ਦਾ ਫਾਈਨਲ ਮੁਕਾਬਲਾ ਕਰਵਾਇਆ ਜਾਵੇਗਾ | ਸੀਨੀਅਰ ਜੂਨੀਅਰ ਵਰਗ ਦਾ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਿਦੇਸ਼ੀ ਟੂਰ ਦਿੱਤੇ ਜਾਣਗੇ ਅਤੇ ਅਗਲੇ ਜੇਤੂਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਕੱਪ ਅਤੇ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਨਾਲ਼ ਹੀ ਫਾਈਨਲ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦਸਤਾਰਾਂ, ਟਰਾਫ਼ੀਆਂ, ਪ੍ਰਸ਼ੰਸਾ ਪੱਤਰਾ ਨਾਲ ਸਨਮਾਨਿਤ ਕੀਤਾ ਜਾਵੇਗਾ | ਭਾਈ ਖ਼ੁਰਦ ਨੇ ਕਿਹਾ ਕਿ ਦਸਤਾਰ ਐਵਾਰਡ ਦੌਰਾਨ ਧਾਰਮਿਕ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਅਤੇ ਸਮਾਜ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਸੰਤਾਂ ਮਹਾਪੁਰਸ਼ਾਂ ਵੱਖ ਵੱਖ ਸੰਪਰਦਾਵਾਂ ਦੇ ਮੁਖੀਆ ਨੂੰ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਨਾਲ਼ ਹੀ ਇੰਟਰਨੈਸ਼ਨਲ ਦਸਤਾਰ ਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿਚ ਸੇਵਾ ਨਿਭਾ ਰਹੇ ਦਸਤਾਰ ਕੋਚਾਂ ਨੂੰ ਵੱਡੇ ਲੈਵਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਦੀਆਂ ਤਰੀਕਾਂ ਦਾ ਐਲਾਨ ਬਹੁਤ ਜਲਦ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਜੰਡਿਆਲਾ ਗੁਰੂ ਦੀ ਬੱਚਿਆਂ ਨਾਲ ਭਰੀ ਬਸ ਪਲਟੀ <br/> ਅਗਲੀ ਖ਼ਬਰ ਖੰਨਾ ਵਿਚ ਆਈ. ਪੀ. ਐੱਲ. ਸੱਟੇਬਾਜ਼ੀ ਰੈਕਟ ਬੇਨਕਾਬ, 42 ਲੱਖ ਰੁਪਏ ਜ਼ਬਤ ਹੁਣ ਈ. ਡੀ. ਦੀ ਐਂਟਰੀ ਨਾਲ ਖੁੱਲੇ੍ਹਗੀ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।